ਅਮਿਤ ਸ਼ਾਹ ਬੋਲੇ- ਪਾਕਿਸਤਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਰਦੈ

Saturday, Sep 21, 2024 - 02:59 PM (IST)

ਮੇਂਢਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਪਾਕਿਸਤਾਨ ਨਰਿੰਦਰ ਮੋਦੀ ਤੋਂ ਡਰਦਾ ਹੈ ਅਤੇ ਇਸ ਲਈ ਜੰਮੂ-ਕਸ਼ਮੀਰ ਵਿਚ ਸਰਹੱਦ 'ਤੇ ਸ਼ਾਂਤੀ ਹੈ। ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਪੁੰਛ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿਚ ਭਾਜਪਾ ਉਮੀਦਵਾਰ ਮੁਰਤਜਾ ਖਾਨ ਦੇ ਸਮਰਥਨ ਵਿਚ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਇਹ ਗੱਲ ਆਖੀ। ਉਨ੍ਹਾਂ ਨੇ ਨੌਜਵਾਨਾਂ ਦੇ ਹੱਥਾਂ ਵਿਚ ਬੰਦੂਕਾਂ ਅਤੇ ਪੱਥਰਾਂ ਦੀ ਥਾਂ ਲੈਪਟਾਪ ਦੇ ਕੇ ਅੱਤਵਾਦ ਦਾ ਸਫਾਇਆ ਕਰਨ ਲਈ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੰਮੂ ਖੇਤਰ ਦੇ ਪਹਾੜਾਂ ਵਿਚ ਬੰਦੂਕਾਂ ਦੀ ਆਵਾਜ਼ ਨਹੀਂ ਗੂੰਜਣ ਦੇਵੇਗੀ।

ਇਹ ਵੀ ਪੜ੍ਹੋ- ਸੁਪਰੀਮ ਕੋਰਟ ਦੇ YouTube ਚੈਨਲ 'ਤੇ ਸੇਵਾਵਾਂ ਬਹਾਲ, ਇਸ ਕਾਰਨ ਹੋਇਆ ਸੀ 'ਹੈਕ'

PunjabKesari

ਸ਼ਾਹ ਨੇ ਕਿਹਾ ਕਿ ਅਸੀਂ ਲੋਕਾਂ ਦੀ ਸੁਰੱਖਿਆ ਲਈ ਸਰਹੱਦ 'ਤੇ ਹੋਰ ਬੰਕਰ ਬਣਾਵਾਂਗੇ। ਮੈਂ ਤੁਹਾਨੂੰ 1990 ਦੇ ਦਹਾਕੇ ਵਿਚ ਸਰਹੱਦ ਪਾਰ ਤੋਂ ਹੋਣ ਵਾਲੀ ਗੋਲੀਬਾਰੀ ਦੀ ਯਾਦ ਦਿਵਾਉਣਾ ਚਾਹੁੰਦਾ ਹਾਂ। ਕੀ ਅੱਜ ਵੀ ਸਰਹੱਦ ਪਾਰ ਤੋਂ ਗੋਲੀਬਾਰੀ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਇੱਥੇ ਪਹਿਲਾਂ ਦੇ ਸ਼ਾਸਕ ਪਾਕਿਸਤਾਨ ਤੋਂ ਡਰਦੇ ਸਨ ਪਰ ਹੁਣ ਪਾਕਿਸਤਾਨ ਮੋਦੀ ਤੋਂ ਡਰਦਾ ਹੈ। ਉਹ ਗੋਲੀਬਾਰੀ ਕਰਨ ਦੀ ਹਿੰਮਤ ਨਹੀਂ ਕਰਨਗੇ ਪਰ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਨੂੰ ਖੱਟੜ ਨੇ BJP 'ਚ ਸ਼ਾਮਲ ਹੋਣ ਦਾ ਦਿੱਤਾ ਆਫ਼ਰ

ਦੱਸ ਦੇਈਏ ਕਿ ਅਗਸਤ 2019 ਵਿਚ ਧਾਰਾ-370 ਨੂੰ ਰੱਦ ਕਰਨ ਅਤੇ ਤਤਕਾਲੀਨ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡੇ ਜਾਣ ਮਗਰੋਂ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਪਹਿਲੀ ਵਾਰ ਹੋ ਰਹੀਆਂ ਹਨ। ਪਹਿਲੇ ਪੜਾਅ ਵਿਚ ਵੋਟਿੰਗ 18 ਸਤੰਬਰ ਨੂੰ ਹੋਈ ਸੀ। ਦੂਜੇ ਪੜਾਅ ਦੀ ਵੋਟਿੰਗ 25 ਸਤੰਬਰ ਨੂੰ ਹੋਵੇਗੀ। ਇਸ ਤੋਂ ਬਾਅਦ ਤੀਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ। ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।


Tanu

Content Editor

Related News