ਪੇਜਾਵਰ ਮੱਠ ਦੇ ਮੁਖੀ ਵਿਸ਼ਵੇਸ਼ ਤੀਰਥ ਸਵਾਮੀ ਜੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

Sunday, Dec 29, 2019 - 11:47 AM (IST)

ਪੇਜਾਵਰ ਮੱਠ ਦੇ ਮੁਖੀ ਵਿਸ਼ਵੇਸ਼ ਤੀਰਥ ਸਵਾਮੀ ਜੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

ਉਡੁਪੀ—ਪੇਜਾਵਰ ਮੱਠ ਦੇ ਮੁਖੀ ਵਿਸ਼ਵੇਸ਼ ਤੀਰਥ ਸਵਾਮੀ ਜੀ ਦਾ ਅੱਜ ਭਾਵ ਐਤਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਵੀ ਰੱਖਿਆ ਗਿਆ ਸੀ। ਉਨ੍ਹਾਂ ਦੀ ਉਮਰ 88 ਸਾਲ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਹੀ ਮਨੀਪਾਲ ਸਥਿਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਅੱਜ ਸਵੇਰਸਾਰ ਉਨ੍ਹਾਂ ਦਾ ਦਿਹਾਂਤ ਹੋ ਗਿਆ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵੇਸ਼ ਤੀਰਥ ਸਵਾਮੀ ਜੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ, ''ਮੈਂ ਖੁਦ ਨੂੰ ਕਿਸਮਤ ਵਾਲਾ ਮੰਨਦਾ ਹਾਂ ਕਿ ਮੈਨੂੰ ਵਿਸ਼ਵੇਸ਼ ਤੀਰਥ ਸਵਾਮੀ ਜੀ ਤੋਂ ਸਿੱਖਣ ਲਈ ਕਈ ਮੌਕੇ ਮਿਲੇ। ਹਾਲ ਹੀ 'ਚ ਪੁੰਨਿਆ ਦੇ ਦਿਨ ਦੀ ਬੈਠਕ ਵੀ ਯਾਦਗਾਰ ਰਹੀ। ਉਨ੍ਹਾਂ ਦਾ ਗਿਆਨ ਹਮੇਸ਼ਾ ਹੀ ਬਣਿਆ ਰਿਹਾ। ਮੇਰੇ ਵਿਚਾਰ ਉਨ੍ਹਾਂ ਦੇ ਅਣਗਿਣਤ ਪੈਰੋਕਾਰਾਂ ਦੇ ਨਾਲ ਹਨ।''

PunjabKesari

ਦੱਸਣਯੋਗ ਹੈ ਕਿ ਡਾਕਟਰਾਂ ਨੇ ਪਹਿਲਾਂ ਕਿਹਾ ਸੀ ਕਿ ਸਵਾਮੀ ਜੀ ਦਾ ਨਮੂਨੀਏ ਦਾ ਇਲਾਜ ਚੱਲ ਰਿਹਾ ਸੀ। ਤੱਟੀ ਖੇਤਰਾਂ ਦਾ ਦੌਰਾ ਕਰ ਰਹੇ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਵੀ ਸ਼ਨੀਵਾਰ ਹਸਪਤਾਲ ਪਹੁੰਚੇ।


author

Iqbalkaur

Content Editor

Related News