'ਡਿਜੀਟਲ ਲਾਈਫ ਸਰਟੀਫ਼ਿਕੇਟ' ਮੁਹਿੰਮ ਤੋਂ 1.81 ਲੱਖ ਪੈਨਸ਼ਨਰਾਂ ਨੂੰ ਹੋਇਆ ਫਾਇਦਾ

Saturday, Nov 02, 2024 - 05:32 PM (IST)

'ਡਿਜੀਟਲ ਲਾਈਫ ਸਰਟੀਫ਼ਿਕੇਟ' ਮੁਹਿੰਮ ਤੋਂ 1.81 ਲੱਖ ਪੈਨਸ਼ਨਰਾਂ ਨੂੰ ਹੋਇਆ ਫਾਇਦਾ

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਕਿਹਾ ਕਿ 1.81 ਲੱਖ ਤੋਂ ਵੱਧ ਪੈਨਸ਼ਨਰਾਂ ਨੇ ਪਹਿਲੇ ਹੀ ਦਿਨ ਆਪਣੇ ਡਿਜੀਟਲ ਲਾਈਫ ਸਰਟੀਫਿਕੇਟ ਬਣਵਾਏ ਹਨ, ਇਸ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਪੈਨਸ਼ਨ ਅਤੇ ਪੈਨਸ਼ਨਰਜ਼ ਕਲਿਆਣ ਵਿਭਾਗ (DoPPW) ਨੇ ਤੀਜੀ ਰਾਸ਼ਟਰ ਵਿਆਪੀ ਡਿਜੀਟਲ ਲਾਈਫ ਸਰਟੀਫਿਕੇਟ (DLC) ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜੋ ਕਿ 1 ਨਵੰਬਰ ਤੋਂ 30 ਨਵੰਬਰ ਤੱਕ ਦੇਸ਼ ਭਰ ਦੇ 800 ਸ਼ਹਿਰਾਂ ਅਤੇ ਜ਼ਿਲ੍ਹਿਆਂ ਵਿਚ ਆਯੋਜਿਤ ਕੀਤੀ ਜਾ ਰਹੀ ਹੈ।

ਲੇਬਲ ਮੰਤਰਾਲੇ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ DLC ਮੁਹਿੰਮ ਹੈ। ਸ਼ੁੱਕਰਵਾਰ ਸ਼ਾਮ ਤੱਕ ਕੁੱਲ DLCs ਦੀ ਗਿਣਤੀ 1.81 ਲੱਖ ਸੀ। ਮੁਹਿੰਮ ਦਾ ਫੋਕਸ ਫੇਸ-ਪ੍ਰਮਾਣਿਕਤਾ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ 'ਤੇ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਅਤੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਮੁਹਿੰਮ ਦੌਰਾਨ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੇ।

ਬਿਆਨ ਵਿਚ ਕਿਹਾ ਗਿਆ ਹੈ ਕਿ ਬਜ਼ੁਰਗ ਪੈਨਸ਼ਨਰਾਂ ਲਈ ਚਿਹਰੇ ਦੀ ਪ੍ਰਮਾਣਿਕਤਾ ਨੂੰ ਵਧੇਰੇ ਸਹਿਜ ਅਤੇ ਸੁਵਿਧਾਜਨਕ ਬਣਾਇਆ ਗਿਆ ਹੈ ਅਤੇ ਇਸ ਨੂੰ ਐਂਡਰਾਇਡ ਦੇ ਨਾਲ-ਨਾਲ iOS 'ਤੇ ਵੀ ਵਰਤਿਆ ਜਾ ਸਕਦਾ ਹੈ। ਇਹ ਮੁਹਿੰਮ ਪੈਨਸ਼ਨ ਵੰਡਣ ਵਾਲੇ ਬੈਂਕਾਂ, ਇੰਡੀਆ ਪੋਸਟ ਪੇਮੈਂਟਸ ਬੈਂਕ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨਾਂ, ਕੰਟਰੋਲਰ ਜਨਰਲ ਆਫ ਡਿਫੈਂਸ ਅਕਾਉਂਟਸ (ਸੀ.ਜੀ.ਡੀ.ਏ), ਦੂਰਸੰਚਾਰ ਵਿਭਾਗ (ਡੀ.ਓ.ਟੀ), ਰੇਲਵੇ, UIDAI ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਜਿਸ ਦਾ ਉਦੇਸ਼ ਦੇਸ਼ ਦੇ ਦੂਰ-ਦੁਰਾਡੇ ਰਹਿਣ ਵਾਲੇ ਸਾਰੇ ਪੈਨਸ਼ਨਰਾਂ ਤੱਕ ਪਹੁੰਚਣਾ ਹੈ।


author

Tanu

Content Editor

Related News