ਵੱਡੀ ਖ਼ਬਰ ; ਪੈਨਸ਼ਨਾਂ 'ਚ ਤਿੰਨ ਗੁਣਾ ਵਾਧਾ ! CM ਨੇ ਕਰ ਦਿੱਤਾ ਵੱਡਾ ਐਲਾਨ
Friday, Jul 11, 2025 - 03:42 PM (IST)

ਨੈਸ਼ਨਲ ਡੈਸਕ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਬਿਹਾਰ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਦੇ ਤਹਿਤ 1.11 ਕਰੋੜ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ ਵਿੱਚ 1227.27 ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ, ਵੀਰਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਮਾਜਿਕ ਸੁਰੱਖਿਆ ਲਾਭਪਾਤਰੀਆਂ ਦੁਆਰਾ ਆਪਣੀ ਪੈਨਸ਼ਨ ਦੀ ਰਕਮ 400 ਰੁਪਏ ਤੋਂ ਵਧਾ ਕੇ 1,100 ਰੁਪਏ ਪ੍ਰਤੀ ਮਹੀਨਾ ਕਰਨ ਲਈ ਧੰਨਵਾਦ ਕਰਨ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਲਾਭਪਾਤਰੀਆਂ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਵਧੀ ਹੋਈ ਪੈਨਸ਼ਨ ਦੇ ਕਾਰਨ ਉਨ੍ਹਾਂ ਨੂੰ ਹੁਣ ਵਿੱਤੀ ਮਦਦ ਲਈ ਕਿਸੇ ਹੋਰ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ।
आज 1 अणे मार्ग स्थित ‘संकल्प’ में आयोजित राज्य स्तरीय कार्यक्रम में सामाजिक सुरक्षा पेंशन योजना के अंतर्गत राज्य के 1 करोड़ 11 लाख से अधिक लाभार्थियों के खाते में डी॰बी॰टी॰ के माध्यम से बढ़ी हुई दर से 1227.27 करोड़ रुपए की राशि अंतरित की गई। सामाजिक सुरक्षा पेंशन की राशि 400… pic.twitter.com/3g205K2hpF
— Nitish Kumar (@NitishKumar) July 11, 2025
X 'ਤੇ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ, ਸੀ.ਐੱਮ. ਨਿਤੀਸ਼ ਕੁਮਾਰ ਨੇ ਕਿਹਾ, "ਅੱਜ ਅਣੇ ਮਾਰਗ ਸਥਿਤ 'ਸੰਕਲਪ' ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ 'ਚ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਤਹਿਤ ਸੂਬੇ ਦੇ 1 ਕਰੋੜ 11 ਲੱਖ ਤੋਂ ਵੱਧ ਲਾਭਪਾਤਰੀਆਂ ਦੇ ਖਾਤਿਆਂ 'ਚ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਵਧੀ ਹੋਈ ਦਰ ਨਾਲ 1227.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਗਈ ਹੈ।''
ਉਨ੍ਹਾਂ ਅੱਗੇ ਲਿਖਿਆ, ''ਸਮਾਜਿਸ ਸੁਰੱਖਿਆ ਪੈਨਸ਼ਨ ਦੀ ਰਾਸ਼ੀ 400 ਰੁਪਏ ਤੋਂ ਵਧਾ ਕੇ 1,100 ਰੁਪਏ ਕਰ ਦਿੱਤੀ ਗਈ ਹੈ, ਜਿਸ ਦਾ ਲਾਭ ਸੂਬੇ ਦੀ ਆਬਾਦੀ ਦੇ ਇਕ ਵੱਡੇ ਹਿੱਸੇ ਨੂੰ ਮਿਲੇਗਾ। ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦੇ ਕਲਿਆਣ ਲਈ ਅਸੀਂ ਨਿਰੰਤਰ ਕੋਸ਼ਿਸ਼ਾਂ ਕਰਦੇ ਰਹਾਂਗੇ ਤਾਂ ਜੋ ਸਾਰੇ ਲੋਕ ਇਕ ਸਨਮਾਨਜਨਕ ਤੇ ਬਿਹਤਰ ਜੀਵਨ ਬਿਤਾ ਸਕਣ।''
ਇਹ ਵੀ ਪੜ੍ਹੋ- ਇਕ ਹੋਰ ਭਾਰਤੀ ਨੂੰ ਦੇਸ਼ ਨਿਕਾਲਾ ! ਅਸਾਈਲਮ ਦੀ ਸੁਣਵਾਈ ਦੌਰਾਨ ਅਦਾਲਤ ਨੇ ਸੁਣਾਇਆ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e