ਭਾਜਪਾ ਨਾਲ ਜੁੜੇ ਲੋਕਾਂ ਨੇ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼ : ਭਾਰਦਵਾਜ

Saturday, Oct 26, 2024 - 02:59 AM (IST)

ਭਾਜਪਾ ਨਾਲ ਜੁੜੇ ਲੋਕਾਂ ਨੇ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼ : ਭਾਰਦਵਾਜ

ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਪੱਛਮੀ ਦਿੱਲੀ ਦੇ ਵਿਕਾਸਪੁਰੀ ’ਚ ਇਕ ਪੈਦਲ ਯਾਤਰਾ ਦੌਰਾਨ ਭਾਜਪਾ ਨਾਲ ਜੁੜੇ ਲੋਕਾਂ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

‘ਆਪ’ ਆਗੂ ਸੌਰਭ ਭਾਰਦਵਾਜ ਨੇ ਇਹ ਦੋਸ਼ ਲਾਉਂਦਿਆਂ ਕਿਹਾ ਕਿ ਇਹ ਭਾਜਪਾ ਦੀ ਕਾਇਰਤਾ ਭਰੀ ਹਰਕਤ ਹੈ। ਉਨ੍ਹਾਂ ਕਿਹਾ, ‘ਅਸੀਂ ਇਕ ਗੱਲ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਜੇਕਰ ਕੇਜਰੀਵਾਲ ਦੀ ਜਾਨ ਨੂੰ ਕੋਈ ਖਤਰਾ ਹੁੰਦਾ ਹੈ ਜਾਂ ਉਨ੍ਹਾਂ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਿਰਫ ਭਾਜਪਾ ਹੋਵੇਗੀ। ਫਰਵਰੀ 2025 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਸਮੇਤ ‘ਆਪ’ ਦੇ ਵੱਖ-ਵੱਖ ਆਗੂ ਵਿਧਾਨ ਸਭਾ ਹਲਕਿਆਂ ’ਚ ਪੈਦਲ ਯਾਤਰਾਵਾਂ ਕਰ ਰਹੇ ਹਨ। ‘ਆਪ’ ਦੇ ਦੋਸ਼ਾਂ ’ਤੇ ਭਾਜਪਾ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।


author

Inder Prajapati

Content Editor

Related News