ਭਾਗਲਪੁਰ ''ਚ ਮੰਦਰ ਦੀਆਂ ਮੂਰਤੀਆਂ ਤੋੜਨ ''ਤੇ ਹੰਗਾਮਾ, ਗੁੱਸੇ ''ਚ ਲੋਕਾਂ ਨੇ ਕੀਤੀ ਸੜਕ ਜਾਮ

Sunday, Oct 20, 2024 - 01:58 PM (IST)

ਭਾਗਲਪੁਰ : ਬਿਹਾਰ ਵਿੱਚ ਭਾਗਲਪੁਰ ਜ਼ਿਲ੍ਹੇ ਦੇ ਸਨਹੌਲਾ ਥਾਣਾ ਖੇਤਰ ਦੇ ਸਨਹੌਲਾ ਬਾਜ਼ਾਰ ਵਿੱਚ ਅੱਜ ਸਵੇਰੇ ਸਮਾਜ ਵਿਰੋਧੀ ਅਨਸਰਾਂ ਨੇ ਇੱਕ ਮੰਦਰ ਵਿੱਚ ਸਥਾਪਿਤ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਤੋਂ ਬਾਅਦ ਹੰਗਾਮਾ ਹੋ ਗਿਆ। ਗੁੱਸੇ 'ਚ ਆਏ ਲੋਕਾਂ ਨੇ ਮੁੱਖ ਸੜਕ 'ਤੇ ਜਾਮ ਲਗਾ ਕੇ ਬਾਜ਼ਾਰ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਸਨਹੌਲਾ ਥਾਣਾ ਖੇਤਰ ਦੇ ਨੇੜੇ ਸਥਿਤ ਸ਼ਿਵ ਮੰਦਰ 'ਚ ਕਈ ਮੂਰਤੀਆਂ ਦੀ ਬੇਅਦਬੀ ਦੇ ਮਾਮਲੇ 'ਚ ਪੁਲਸ ਇਕ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਨੂੰ ਪਾਗਲ ਕਿਹਾ ਜਾਂਦਾ ਹੈ। ਪੁਲਸ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕਰ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਸਥਾਨਕ ਲੋਕ ਮੁੱਖ ਮਾਰਗ 'ਤੇ ਆ ਗਏ ਅਤੇ ਕਈ ਥਾਵਾਂ 'ਤੇ ਟਾਇਰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇੱਥੇ ਕਾਰੋਬਾਰੀਆਂ ਨੇ ਸਨੌਲਾ ਬਾਜ਼ਾਰ ਬੰਦ ਕਰ ਦਿੱਤਾ ਹੈ। ਗੁੱਸੇ ਵਿੱਚ ਆਏ ਲੋਕ ਥਾਣੇ ਅੱਗੇ ਧਰਨਾ ਦਿੰਦੇ ਹੋਏ।

ਇਹ ਵੀ ਪੜ੍ਹੋ - Karva Chauth 2024: ਕਰਵਾਚੌਥ ਵਾਲੇ ਦਿਨ ਜਾਣੋ ਕਿਹੜੇ ਸ਼ਹਿਰ 'ਚ ਕਿਸ ਸਮੇਂ ਨਿਕਲੇਗਾ ਚੰਨ

ਇਸ ਘਟਨਾ ਤੋਂ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਸ ਬਲ ਤਾਇਨਾਤ ਕਰ ਦਿੱਤਾ ਹੈ। ਕਾਹਲਗਾਂਵ ਦੇ ਉਪ ਮੰਡਲ ਅਧਿਕਾਰੀ ਅਤੇ ਉਪ ਪੁਲਸ ਕਪਤਾਨ ਮੌਕੇ 'ਤੇ ਪਹੁੰਚ ਗਏ ਅਤੇ ਲੋਕਾਂ ਨੂੰ ਸਮਝਾਉਣ 'ਚ ਲੱਗੇ ਹੋਏ ਹਨ। ਇਸ ਦੌਰਾਨ ਭਾਗਲਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਡਾ.ਨਵਲ ਕਿਸ਼ੋਰ ਚੌਧਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਪਾਗਲ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਅਤੇ ਸ਼ਾਂਤੀਪੂਰਨ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News