ਹਰਿਆਣਾ ''ਚ ਸੀਤ ਲਹਿਰ ਦਾ ਕਹਿਰ, ਹੱਡ ਚੀਰਵੀਂ ਠੰਡ ਨੇ ਠਾਰੇ ਲੋਕ
Wednesday, Jan 11, 2023 - 02:53 PM (IST)
ਚੰਡੀਗੜ੍ਹ/ਹਿਸਾਰ- ਹਰਿਆਣਾ ਅਤੇ ਪੰਜਾਬ ਵਿਚ ਜਾਰੀ ਸੀਤ ਲਹਿਰ ਨਾਲ ਬੁੱਧਵਾਰ ਨੂੰ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਜ਼ਿਆਦਾਤਰ ਥਾਵਾਂ 'ਤੇ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਹੇਠਾਂ ਦਰਜ ਕੀਤਾ ਗਿਆ। ਦੋਹਾਂ ਹੀ ਸੂਬਿਆਂ ਵਿਚ ਸਵੇਰ ਦੇ ਸਮੇਂ ਕਈ ਥਾਵਾਂ 'ਤੇ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਨਾਰਨੌਲ 'ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸਿਰਸਾ 'ਚ ਵੀ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਿਵਾਨੀ ਦਾ ਘੱਟ ਤੋਂ ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ, ਰੋਹਤਕ ਦਾ 7.8 ਡਿਗਰੀ ਸੈਲਸੀਅਸ, ਜਦਕਿ ਅੰਬਾਲਾ ਦਾ ਘੱਟ ਤੋਂ ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਬਠਿੰਡਾ 'ਚ ਘੱਟ ਤੋਂ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੋਗਾ ਅਤੇ ਮੁਕਤਸਰ 'ਚ ਘੱਟ ਤੋਂ ਘੱਟ ਤਾਪਮਾਨ ਕ੍ਰਮਵਾਰ 5.7 ਅਤੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਘੱਟ ਤੋਂ ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ, ਫਰੀਦਕੋਟ 'ਚ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਘੱਟ ਤੋਂ ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।