ਐ..ਥੂ...! ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ ''ਕਚੀਚੀਆਂ''
Saturday, Jun 28, 2025 - 10:33 AM (IST)

ਮੁਜ਼ੱਫਰਨਗਰ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਕੰਵਰ ਰੂਟ ਨੇੜੇ ਇੱਕ ਹੋਟਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਇੱਕ ਹੋਟਲ ਕਰਮਚਾਰੀ ਰੋਟੀ 'ਤੇ ਥੁੱਕਦਾ ਅਤੇ ਫਿਰ ਇਸਨੂੰ ਤੰਦੂਰ ਵਿੱਚ ਪਕਾਉਂਦਾ ਦਿਖਾਈ ਦੇ ਰਿਹਾ ਹੈ। ਕਰਮਚਾਰੀ ਦੀ ਅਜਿਹੀ ਹਰੱਕਤ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਤੁਰੰਤ ਸਰਗਰਮ ਹੋ ਗਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਗਰ ਕੋਤਵਾਲੀ ਇਲਾਕੇ ਦੇ ਨੋਵੇਲਟੀ ਚੌਕ ਨੇੜੇ ਸਥਿਤ ਲਾਜ਼ੀਜ਼ ਹੋਟਲ ਦੀ ਹੈ। ਵਾਇਰਲ ਵੀਡੀਓ ਵਿੱਚ ਸ਼ਾਹਨਵਾਜ਼ ਨਾਮ ਦਾ ਇੱਕ ਨੌਜਵਾਨ ਰੋਟੀ 'ਤੇ ਥੁੱਕਦਾ ਅਤੇ ਫਿਰ ਤੰਦੂਰ ਵਿੱਚ ਪਾਉਂਦਾ ਸਾਫ਼ ਦਿਖਾਈ ਦੇ ਰਿਹਾ ਹੈ। ਇਹ ਵੀਡੀਓ 2 ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਘਟਨਾ ਨੂੰ ਗੰਭੀਰਤਾ ਨਾਲ ਲਿਆ। ਦੋਸ਼ੀ ਸ਼ਾਹਨਵਾਜ਼, ਜੋ ਕਿ ਦੱਖਣੀ ਕ੍ਰਿਸ਼ਨਾਪੁਰੀ, ਥਾਣਾ ਖਾਲਾਪਰ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਵਿਰੁੱਧ ਭਾਰਤੀ ਦੰਡ ਸੰਹਿਤਾ (BNS) ਦੀ ਧਾਰਾ 117, 126 ਅਤੇ 35 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸੀਓ ਸਿਟੀ ਰਾਜੂ ਕੁਮਾਰ ਸਾਓ ਨੇ ਕਿਹਾ ਕਿ ਸਾਵਣ ਮਹੀਨੇ ਦੀ ਸ਼ੁਰੂਆਤ ਅਤੇ ਕੰਵਰ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਸਾਰੇ ਹੋਟਲ ਅਤੇ ਢਾਬਾ ਸੰਚਾਲਕਾਂ ਨਾਲ ਇੱਕ ਮੀਟਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਸਫਾਈ ਬਣਾਈ ਰੱਖਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ ਸਾਲ ਕੰਵਰ ਯਾਤਰਾ ਦੌਰਾਨ ਦੁਕਾਨਾਂ ਦੇ ਨਾਮ ਪਲੇਟਾਂ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਵਾਰ ਰਾਜ ਸਰਕਾਰ ਨੇ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਕੰਵਰ ਰੂਟ 'ਤੇ ਸਥਿਤ ਸਾਰੀਆਂ ਦੁਕਾਨਾਂ 'ਤੇ ਹਿੰਦੀ ਵਿੱਚ ਸਪੱਸ਼ਟ ਨਾਮ ਪਲੇਟਾਂ ਲਗਾਉਣਾ ਲਾਜ਼ਮੀ ਹੋਵੇਗਾ, ਤਾਂ ਜੋ ਯਾਤਰੀਆਂ ਨੂੰ ਦੁਕਾਨ ਦੀ ਪਛਾਣ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।