ਕਰਨਾਟਕ 'ਚ ਲੋਕਾਂ ਨੂੰ ਲੱਗਾ ਝਟਕਾ, 1 ਅਗਸਤ ਤੋਂ 3 ਰੁਪਏ ਮਹਿੰਗਾ ਹੋ ਜਾਵੇਗਾ ਨੰਦਿਨੀ ਦੁੱਧ
Saturday, Jul 22, 2023 - 06:48 PM (IST)
ਨੈਸ਼ਨਲ ਡੈਸਕ - ਦੁੱਧ ਦੀ ਵਿਕਰੀ ਨੂੰ ਲੈ ਕੇ ਵੱਡੀ ਦੁੱਧ ਦੀ ਕੰਪਨੀ ਅਮੂਲ ਅਤੇ ਕਰਨਾਟਕ ਮਿਲਕ ਫੈਡਰੇਸ਼ਨ ਦੇ ਬ੍ਰਾਂਡ ਨੰਦਿਨੀ ਦੇ ਵਿਚਾਲੇ ਵਿਵਾਦ ਜਾਰੀ ਹੈ। ਸੂਬੇ ਦੀਆਂ ਸਿਆਸੀ ਪਾਰਟੀਆਂ ਵੀ ਇਸ ਮਾਮਲੇ 'ਚ ਭੂਮਿਕਾ ਨਿਭਾ ਰਹੀਆਂ ਹਨ। ਇਸ ਦੌਰਾਨ ਨੰਦਿਨੀ ਦੇ ਦੁੱਧ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)
ਦੱਸ ਦੇਈਏ ਕਿ ਕੰਪਨੀ ਨੰਦਿਨੀ ਨੇ ਦੁੱਧ ਦੀ ਕੀਮਤ ਵਿੱਚ ਤਿੰਨ ਰੁਪਏ ਦਾ ਵਾਧਾ ਕੀਤਾ ਹੈ। ਮੌਜੂਦਾ ਸਮੇਂ ਵਿੱਚ ਕਰਨਾਟਕ ਵਿੱਚ ਨੰਦਿਨੀ ਦੁੱਧ ਦੀ ਕੀਮਤ 39 ਰੁਪਏ ਹੈ, ਜਦਕਿ 1 ਅਗਸਤ ਤੋਂ ਇਸ ਦੀ ਕੀਮਤ ਵਿੱਚ ਵਾਧਾ ਹੋ ਜਾਵੇਗਾ। ਮੁੱਖ ਮੰਤਰੀ ਸਿੱਧਰਮਈਆ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਤੋਂ ਬਾਅਦ ਸਹਿਕਾਰਤਾ ਮੰਤਰੀ ਕੇ.ਕੇ. ਐਨ. ਰਾਜਨਾ ਨੇ ਕਿਹਾ, ''ਦੁੱਧ ਦੇ ਉਤਪਾਦਨ ਲਾਗਤ ਵਧਾਉਣ ਅਤੇ ਦੁੱਧ ਉਤਪਾਦਕਾਂ ਦੀ ਮਦਦ ਲਈ ਕੀਮਤ ਵਧਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ।ਉਨ੍ਹਾਂ ਕਿਹਾ ਕਿ ਦੁੱਧ ਦੀ ਕੀਮਤ ਪੰਜ ਰੁਪਏ ਪ੍ਰਤੀ ਲੀਟਰ ਵਧਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੁੜ ਤੋਂ ਉਡਾਣ ਭਰ ਸਕਦੀ ਹੈ Go First, DGCA ਨੇ ਇਨ੍ਹਾਂ ਸ਼ਰਤਾਂ ਰਾਹੀਂ ਦਿੱਤੀ ਉੱਡਣ ਦੀ ਇਜਾਜ਼ਤ
ਰਾਜਨਾ ਨੇ ਕਿਹਾ, "ਹਾਲਾਂਕਿ, ਕੈਬਨਿਟ ਫ਼ੈਸਲਾ ਕਰੇਗੀ ਕਿ ਕੀ 5 ਰੁਪਏ ਦਾ ਵਾਧਾ ਕਰਨਾ ਹੈ ਜਾਂ 3 ਰੁਪਏ। ਅਸੀਂ 3 ਰੁਪਏ ਦੇ ਵਾਧੇ ਦੀ ਉਮੀਦ ਕਰਦੇ ਹਾਂ।" ਮੀਟਿੰਗ ਵਿੱਚ ਕਰਨਾਟਕ ਮਿਲਕ ਫੈਡਰੇਸ਼ਨ (ਕੇਐੱਮਐੱਫ) ਦੇ ਪ੍ਰਧਾਨ ਭੀਮ ਨਾਇਕ ਦੀ ਅਗਵਾਈ ਵਿੱਚ ਇੱਕ ਵਫ਼ਦ ਸ਼ਾਮਲ ਹੋਇਆ। ਨਾਇਕ ਨੇ ਕਿਹਾ ਕਿ ਕਿਸਾਨਾਂ ਅਤੇ ਫੈਡਰੇਸ਼ਨ ਦੀ ਮੰਗ ਹੈ ਕਿ ਦੁੱਧ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾਵੇ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8