ਸਿੱਖ ਡਰਾਈਵਰ ਨਾਲ ਕੁੱਟਮਾਰ ਮਾਮਲੇ ''ਚ ਸੜਕਾਂ ''ਤੇ ਉਤਰੇ ਭੜਕੇ ਲੋਕ, ਕੀਤੀ ਪੱਥਰਬਾਜ਼ੀ
Monday, Jun 17, 2019 - 01:36 AM (IST)

ਨਵੀਂ ਦਿੱਲੀ - ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਅਤੇ ਇਕ ਨਾਬਾਲਿਗ ਨਾਲ ਕੁੱਟਮਾਰ ਮਾਮਲੇ 'ਚ ਭੜਕੇ ਲੋਕਾਂ ਨੇ ਦੇਰ ਰਾਤ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਭੜਕੇ ਲੋਕਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ। ਇਸ ਦੀ ਜਾਣਕਾਰੀ ਟੀ. ਵੀ. ਸੂਤਰਾਂ ਵੱਲੋਂ ਮਿਲੀ ਹੈ।
ਦੱਸ ਦਈਏ ਕਿ ਪੁਲਸ ਵੱਲੋਂ ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ 3 ਪੁਲਸ ਮੁਲਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ, ਜਿਨ੍ਹਾਂ ਨੇ ਸਿੱਖ ਆਟੋ ਡਰਾਈਵਰ ਅਤੇ ਨਾਬਾਲਿਗ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਪਹਿਲਾਂ ਦਿੱਲੀ ਗੁਰੂਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਇਸ ਮਾਮਲੇ 'ਤੇ ਬਿਆਨ ਦਿੱਤਾ ਸੀ ਕਿ ਦਿੱਲੀ ਪੁਲਸ ਸਿੱਖ ਆਟੋ ਡਰਾਈਵਰ ਅਤੇ ਨਾਬਾਲਿਗ ਨਾਲ ਹੋਈ ਕੁੱਟਮਾਰ 'ਤੇ ਕਾਰਵਾਈ ਕਰੇ ਨਹੀਂ ਤਾਂ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।