ਭਾਰਤ ''ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੀ ਬਾਹਰ ਕੱਢਿਆ ਜਾਵੇ: ਵਿਜ

Thursday, Feb 06, 2025 - 04:47 PM (IST)

ਭਾਰਤ ''ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੀ ਬਾਹਰ ਕੱਢਿਆ ਜਾਵੇ: ਵਿਜ

ਅੰਬਾਲਾ- ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਅਮਰੀਕਾ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਦੇਸ਼ 'ਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਲੋਕਾਂ ਨੂੰ ਕੱਢਣ ਬਾਰੇ ਸੋਚਣਾ ਚਾਹੀਦਾ ਹੈ। ਵਿਜ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਤੋਂ ਵਾਪਸ ਭੇਜੇ ਗਏ 104 ਭਾਰਤੀਆਂ ਬਾਰੇ ਆਪਣੇ ਦੋਸਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲ ਕਰਨ।

ਇਸ ਬਾਰੇ ਵਿਜ ਨੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਲੋਕ ਗੈਰ-ਕਾਨੂੰਨੀ ਢੰਗ ਨਾਲ ਕਿਸੇ ਵੀ ਦੇਸ਼ 'ਚ ਜਾਂਦੇ ਹਨ ਤਾਂ ਉਨ੍ਹਾਂ ਨੂੰ ਦੇਸ਼ ਵਿਚੋਂ ਕੱਢਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੈਂ ਕਹਿੰਦਾ ਹਾਂ ਕਿ ਭਾਰਤ ਨੂੰ ਵੀ ਅਮਰੀਕਾ ਤੋਂ ਸਬਕ ਲੈਣਾ ਚਾਹੀਦਾ ਹੈ, ਉਨ੍ਹਾਂ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੇ ਦੇਸ਼ ਦਾ ਰਸਤਾ ਦਿਖਾਉਣਾ ਚਾਹੀਦਾ ਹੈ, ਜੋ ਸਾਡੇ ਦੇਸ਼ 'ਚ ਗੈਰ-ਕਾਨੂੰਨੀ ਢੰਗ ਨਾਲ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਜਨਮ ਕਿਤੇ ਲੈਂਦੇ ਹਨ ਅਤੇ ਰੋਟੀਆਂ ਸਾਡੀਆਂ ਖਾਂਦੇ ਹਨ।

ਜ਼ਿਕਰਯੋਗ ਹੈ ਕਿ ਅਮਰੀਕਾ ਤੋਂ 104 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਵਾਪਸ ਭੇਜਣ ਨੂੰ ਲੈ ਕੇ ਦੇਸ਼ 'ਚ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਦੀਆਂ ਵਿਦੇਸ਼ ਨੀਤੀਆਂ 'ਤੇ ਸਵਾਲ ਉਠਾਏ ਅਤੇ ਸੰਸਦ 'ਚ ਹੰਗਾਮਾ ਕੀਤਾ।


author

Tanu

Content Editor

Related News