ਮਨੀਪੁਰ ਦੇ ਰਾਹਤ ਕੈਂਪਾਂ ''ਚ ਰਹਿਣ ਵਾਲੇ ਲੋਕਾਂ ਨੂੰ ਉਥੋਂ ਹੀ ਵੋਟ ਪਾਉਣ ਦੀ ਮਿਲੇਗੀ ਇਜਾਜ਼ਤ: ਚੋਣ ਕਮਿਸ਼ਨ

03/16/2024 6:47:26 PM

ਨਵੀਂ ਦਿੱਲੀ (ਭਾਸ਼ਾ)- ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਸਾ ਪ੍ਰਭਾਵਿਤ ਮਨੀਪੁਰ ਦੇ ਰਾਹਤ ਕੈਂਪਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉਥੇ ਹੀ ਲੋਕ ਸਭਾ ਚੋਣਾਂ ਵਿਚ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਦੌਰਾਨ ਮਨੀਪੁਰ ਨਾਲ ਸਬੰਧਤ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ, ‘‘ਅਸੀਂ ਸਾਰੇ ਪ੍ਰਬੰਧ ਕਰ ਲਵਾਂਗੇ।’’ ਉਨ੍ਹਾਂ ਕਿਹਾ ਕਿ ਅਸੀਂ ਇੱਕ ਯੋਜਨਾ ਬਣਾਈ ਹੈ, ਜਿਸ ਨੂੰ ਅਸੀਂ ਸੂਚਿਤ ਕਰ ਦਿੱਤਾ ਹੈ… ਕੈਂਪਾਂ ਵਿੱਚ ਰਹਿ ਰਹੇ ਵੋਟਰਾਂ ਨੂੰ ਕੈਂਪ ਤੋਂ ਹੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜਿਸ ਤਰ੍ਹਾਂ ਜੰਮੂ-ਕਸ਼ਮੀਰ ਦੇ ਪ੍ਰਵਾਸੀਆਂ ਲਈ ਇਕ ਯੋਜਨਾ ਹੈ, ਉਸੇ ਤਰ੍ਹਾਂ ਇਹ ਯੋਜਨਾ ਮਨੀਪੁਰ 'ਚ ਵੀ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਮਦਦ ਦਾ ਦਿੱਤਾ ਭਰੋਸਾ 

ਕੁਮਾਰ ਨੇ ਕਿਹਾ,'ਵੋਟਰਾਂ ਨੂੰ ਉਨ੍ਹਾਂ ਦੇ ਕੈਂਪਾਂ ਤੋਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।'ਉਨ੍ਹਾਂ ਕਿਹਾ,'ਮੇਰੀ ਵੋਟਰਾਂ ਨੂੰ ਅਪੀਲ ਹੈ ਕਿ ਉਹ ਆਉਣ, ਵੋਟਿੰਗ ਰਾਹੀਂ ਫੈਸਲੇ ਲੈਣ ਅਤੇ ਸ਼ਾਂਤੀਪੂਰਵਕ ਚੋਣਾਂ ਵਿਚ ਹਿੱਸਾ ਲੈਣ। ਅਸੀਂ ਇੰਤਜ਼ਾਮ ਕਰ ਲਵਾਂਗੇ।' ਪਿਛਲੇ ਸਾਲ ਮਈ ਵਿੱਚ ਮਣੀਪੁਰ ਵਿੱਚ ਮੀਤੇਈ ਅਤੇ ਕਬਾਇਲੀ ਕੂਕੀ ਭਾਈਚਾਰਿਆਂ ਦਰਮਿਆਨ ਸ਼ੁਰੂ ਹੋਏ ਨਸਲੀ ਸੰਘਰਸ਼ ਵਿੱਚ 200 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ। ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਨੇ 25,000 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ, ਜਦੋਂ ਕਿ ਅਸ਼ਾਂਤੀ ਤੋਂ ਬਾਅਦ ਲਗਭਗ 50,000 ਲੋਕ ਕੈਂਪਾਂ ਵਿੱਚ ਰਹਿ ਰਹੇ ਹਨ।

ਇਹ ਵੀ ਪੜ੍ਹੋ: ਦਰਦਨਾਕ; ਹੀਟਰ ਲਗਾ ਕੇ ਸੁੱਤਾ ਸੀ ਪਰਿਵਾਰ, ਅੱਗ ਲੱਗਣ ਕਾਰਨ ਬੱਚਿਆਂ ਸਣੇ ਪੂਰਾ ਟੱਬਰ ਹੋਇਆ ਖ਼ਤਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News