ਦਿੱਲੀ ਦੇ ਲੋਕਾਂ ਨੂੰ 200 ਯੂਨਿਟ ਬਿਜਲੀ ਤੇ 20,000 ਲਿਟਰ ਪਾਣੀ ਮੁਫਤ ਮਿਲਦਾ ਰਹੇਗਾ : ਬੈਜਲ

02/25/2020 11:58:07 PM

ਨਵੀਂ ਦਿੱਲੀ— ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਸੂਬਾਈ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੰਗਲਵਾਰ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੇਖਾਂਕਿਤ ਕੀਤਾ। ਇਨ੍ਹਾਂ 'ਚ ਸਿਹਤ ਅਤੇ ਸਿੱਖਿਆ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਦਿੱਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣਾ ਸ਼ਾਮਲ ਹੈ।
ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਉਪ ਰਾਜਪਾਲ ਨੇ ਉੱਤਰੀ-ਪੂਰਬੀ ਦਿੱਲੀ ਵਿਚ ਸੀ. ਏ. ਏ. ਦੇ ਹੱਕ ਤੇ ਵਿਰੁੱਧ ਹੋਏ ਵਿਖਾਵਿਆਂ ਦੌਰਾਨ ਹਿੰਸਾ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਸ਼ਾਂਤੀ, ਅਮਨ-ਕਾਨੂੰਨ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਸਹਿਯੋਗ ਦੇਣ ਲਈ ਵੀ ਕਿਹਾ।
ਬੈਜਲ ਨੇ ਸਿਹਤ, ਸਿੱਖਿਆ, ਟਰਾਂਸਪੋਰਟ ਅਤੇ ਚੌਗਿਰਦੇ ਸਮੇਤ ਕੇਜਰੀਵਾਲ ਸਰਕਾਰ ਦੀਆਂ 10 ਗਾਰੰਟੀਆਂ ਨੂੰ ਵੀ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਿੱਲੀ ਦੇ ਲੋਕਾਂ ਨੂੰ ਹਰ ਮਹੀਨੇ 200 ਯੂਨਿਟ ਬਿਜਲੀ ਅਤੇ 20 ਹਜ਼ਾਰ ਲਿਟਰ ਪਾਣੀ ਮੁਫਤ ਦੇਣਾ ਜਾਰੀ ਰੱਖਣ ਲਈ ਵਚਨਬੱਧ ਹੈ। ਸਰਕਾਰ ਪਹਿਲਾਂ ਤੋਂ ਕੀਤੇ ਗਏ ਕੰਮਾਂ 'ਤੇ ਧਿਆਨ ਕੇਂਦਰਿਤ ਕਰੇਗੀ।
 


KamalJeet Singh

Content Editor

Related News