ਤੇਲੰਗਾਨਾ 'ਚ ਡਬਲ ਇੰਜਣ ਸਰਕਾਰ ਬਣੇਗੀ ਜੋ ਵਿਕਾਸ ਨੂੰ ਨਵੇਂ ਸਿਖਰ 'ਤੇ ਲਿਜਾਏਗੀ : PM ਮੋਦੀ
Sunday, Jul 03, 2022 - 08:16 PM (IST)
ਨੈਸ਼ਨਲ ਡੈਸਕ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜਿੰਨਾ ਜਨਤਾ ਦਾ ਸਮਰੱਥਨ ਤੇਲੰਗਾਨਾ 'ਚ ਹਾਸਲ ਕੀਤਾ ਸੀ, ਉਸ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਪ੍ਰਦੇਸ਼ ਦੀ ਜਨਤਾ ਤੋਂ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਯਕੀਨੀ ਕਰ ਕੇਂਦਰ ਅਤੇ ਸੂਬੇ 'ਚ 'ਡਬਲ ਇੰਜਣ' ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : 100 ਕਰੋੜ ਤੋਂ ਵਧ ਦੇ ਬੈਂਕਿੰਗ ਫਰਾਡ ’ਚ ਆਈ ਕਮੀ, 2021-22 ’ਚ ਦਰਜ ਹੋਈ 41,000 ਕਰੋੜ ਰੁਪਏ ਦੀ ਧੋਖਾਦੇਹੀ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦੋ ਦਿਨੀਂ ਰਾਸ਼ਟਰੀ ਕਾਰਜਕਾਰਨੀ ਕਮੇਟੀ ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਇਥੇ ਦੇ ਪਰੇਡ ਮੈਦਾਨ 'ਚ ਆਯੋਜਿਤ 'ਵਿਜੇ ਸੰਕਲਪ' ਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦ ਤੇਲੰਗਾਨਾ 'ਚ ਭਾਜਪਾ ਦੀ 'ਡਬਲ ਇੰਜਣ' ਸਰਕਾਰ ਬਣੇਗੀ ਤਾਂ ਇਥੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੇ ਕੰਮਾਂ 'ਚ ਤੇਜ਼ੀ ਆਵੇਗੀ। 'ਸਬਕਾ ਸਾਥ, ਸਬਕਾ ਵਿਕਾਸ' ਨੂੰ ਭਾਜਪਾ ਸਰਕਾਰ ਦਾ ਮੰਤਰ ਦੱਸਦੇ ਹੋਏ ਉਨ੍ਹਾਂ ਕਿਹਾ ਕਿ 'ਸਾਰਿਆਂ ਦੀਆਂ ਕੋਸ਼ਿਸ਼ਾਂ ਨਾਲ ਹੀ ਅਸੀਂ ਤੇਲੰਗਾਨਾ ਨੂੰ ਵਿਕਾਸ ਦੇ ਨਵੇਂ ਸਿਖਰ 'ਤੇ ਲਿਜਾ ਸਕਦੇ ਹਾਂ।'
ਇਹ ਵੀ ਪੜ੍ਹੋ : Ukraine Crisis: ਰੂਸ ਨੇ ਲੁਹਾਂਸਕ ਸੂਬੇ ਦੇ ਅਹਿਮ ਸ਼ਹਿਰਾਂ 'ਤੇ ਕੀਤਾ ਕਬਜ਼ਾ
ਉਨ੍ਹਾਂ ਕਿਹਾ ਕਿ ਤੇਲੰਗਾਨਾ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਅਪਾਰ ਸੰਭਾਵਨਾਵਾਂ ਹਨ ਅਤੇ ਇਥੇ ਦੇ ਖੇਤਾਂ ਅਤੇ ਕਿਸਾਨਾਂ ਕੋਲ ਦੇਸ਼ ਅਤੇ ਦੁਨੀਆ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਕਿਹਾ ਕਿ ਕੁਦਰਤ ਨੇ ਵੀ ਕੋਈ ਕਮੀ ਨਹੀਂ ਰੱਖੀ ਹੈ। ਜਦ ਤੇਲੰਗਾਨਾ 'ਚ ਭਾਜਪਾ ਦੀ ਡਬਲ ਇੰਜਣ ਸਰਕਾਰੀ ਬਣੇਗੀ ਤਾਂ ਤੇਲੰਗਾਨਾ ਦੇ ਹਰ ਪਿੰਡ ਅਤੇ ਸ਼ਹਿਰ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਹੋਵੇਗਾ। ਸਾਨੂੰ ਸਾਰਿਆਂ ਨੂੰ ਸਕਾਰਾਤਮਕਤਾ ਨਾਲ ਜੋੜਨਾ ਹੈ, ਸਾਰਿਆਂ ਨੂੰ ਵਿਕਾਸ ਨਾਲ ਜੋੜਨਾ ਹੈ।
ਇਹ ਵੀ ਪੜ੍ਹੋ : ਐਲਨ ਮਸਕ ਨੇ ਪੋਪ ਫ੍ਰਾਂਸਿਸ ਨਾਲ ਕੀਤੀ ਮੁਲਾਕਾਤ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ