ਸਸਕਾਰ ਤੋਂ ਪਰਤਦੇ ਲੋਕਾਂ ਨੂੰ ਵੀ ਨਾਲ ਲੈ ਗਿਆ ਕਾਲ਼ ! ਰਸਤੇ ''ਚ ਹੀ 3 ਦੀ ਹੋਈ ਦਰਦਨਾਕ ਮੌਤ
Monday, Oct 13, 2025 - 11:51 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ਕਾਰਨ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੁਪਰਡੈਂਟ (ਐੱਸ.ਪੀ.) ਰਾਜੇਸ਼ ਦਿਵੇਦੀ ਨੇ ਸੋਮਵਾਰ ਨੂੰ ਦੱਸਿਆ ਕਿ ਪੁਵਾਈਆ ਥਾਣਾ ਖੇਤਰ ਦੇ ਚੌਦਰਾ ਪਿੰਡ ਦਾ ਰਹਿਣ ਵਾਲਾ ਅਜੀਤ ਐਤਵਾਰ ਦੇਰ ਰਾਤ ਆਪਣੇ ਇੱਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਆਪਣੇ ਮੋਟਰਸਾਈਕਲ 'ਤੇ ਦੋ ਹੋਰ ਲੋਕਾਂ ਨਾਲ ਬੰਡਾ ਦੇ ਰਾਹੂਆ ਪਿੰਡ ਗਿਆ ਸੀ।
ਉਹ ਅੰਤਿਮ ਸੰਸਕਾਰ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਪੁਵਾਈਆ ਚੌਰਾਹੇ 'ਤੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਤਿੰਨ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬਾਰ 'ਚ ਚੱਲ ਗਈਆਂ ਤਾਬੜਤੋੜ ਗੋਲ਼ੀਆਂ ! Enjoy ਕਰਨ ਗਏ ਲੋਕਾਂ ਨੂੰ ਗੁਆਉਣੀ ਪਈ ਜਾਨ
ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਦਲਪਤ (56) ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ 2 ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਅਜੀਤ (23) ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਗੋਕੁਲ ਪ੍ਰਸਾਦ (65) ਦੀ ਅੱਜ ਸਵੇਰੇ ਮੌਤ ਹੋ ਗਈ।
ਪੁਲਸ ਸੁਪਰਡੈਂਟ ਨੇ ਅੱਗੇ ਦੱਸਿਆ ਕਿ ਪੁਲਸ ਨੇ ਕਾਰ ਨੂੰ ਜ਼ਬਤ ਕਰ ਲਿਆ ਹੈ, ਜਦਕਿ ਕਾਰ ਦਾ ਡਰਾਈਵਰ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ''ਨੋਬਲ ਲਈ ਨਹੀਂ, ਲੋਕਾਂ ਦੀ ਜਾਨ ਬਚਾਉਣ ਲਈ...'' , ਟਰੰਪ ਨੇ ਮੁੜ ਲਿਆ ਭਾਰਤ-ਪਾਕਿ ਜੰਗ ਰੁਕਵਾਉਣ ਦਾ ਕ੍ਰੈਡਿਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e