ਲੋਕਾਂ ਨੂੰ ਤੈਅ ਕਰਨਾ ਪਵੇਗਾ ਕਿ ਦੇਸ਼ ''ਵੋਟ ਜਿਹਾਦ'' ਨਾਲ ਚੱਲੇਗਾ ਜਾਂ ''ਰਾਮ ਰਾਜ'' ਨਾਲ : PM ਮੋਦੀ

Tuesday, May 07, 2024 - 12:33 PM (IST)

ਲੋਕਾਂ ਨੂੰ ਤੈਅ ਕਰਨਾ ਪਵੇਗਾ ਕਿ ਦੇਸ਼ ''ਵੋਟ ਜਿਹਾਦ'' ਨਾਲ ਚੱਲੇਗਾ ਜਾਂ ''ਰਾਮ ਰਾਜ'' ਨਾਲ : PM ਮੋਦੀ

ਖਰਗੋਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਲੋਕਾਂ ਨੂੰ ਇਹ ਤੈਅ ਕਰਨਾ ਪਵੇਗਾ ਕਿ ਦੇਸ਼ 'ਵੋਟ ਜਿਹਾਦ' ਨਾਲ ਚੱਲੇਗਾ ਜਾਂ 'ਰਾਮ ਰਾਜ' ਨਾਲ। ਮੱਧ ਪ੍ਰਦੇਸ਼ ਦੇ ਖਰਗੋਨ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਵਿਰੋਧੀ ਧਿਰ ਕਾਂਗਰਸ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਉਸ ਦੀ ਮੰਸ਼ਾ ਬਹੁਤ ਖ਼ਤਰਨਾਕ ਹੈ ਅਤੇ ਉਹ ਉਨ੍ਹਾਂ ਖ਼ਿਲਾਫ਼ 'ਵੋਟ ਜਿਹਾਦ' ਦੀ ਅਪੀਲ ਕਰਦੀ ਹੈ। ਉਨ੍ਹਾਂ ਕਿਹਾ,''ਭਾਰਤ ਇਤਿਹਾਸ ਦੇ ਇਕ ਮਹੱਤਵਪੂਰਨ ਮੋੜ 'ਤੇ ਹੈ, ਤੁਹਾਨੂੰ ਇਹ ਤੈਅ ਕਰਨਾ ਹੋਵੇਗਾ ਕਿ ਦੇਸ਼ ਵੋਟ ਜਿਹਾਦ ਨਾਲ ਚੱਲੇਗਾ ਜਾਂ ਰਾਮ ਰਾਜ ਨਾ।'' ਪੀ.ਐੱਮ. ਮੋਦੀ ਨੇ ਕਿਹਾ,''ਵਿਰੋਧੀ ਧਿਰ ਦੇ 'ਇੰਡੀ' ਗਠਜੋੜ ਦੇ ਸਹਿਯੋਗੀਆਂ ਨੂੰ ਜਨਤਾ ਦੀ ਕਿਸਮਤ ਦੀ ਚਿੰਤਾ ਨਹੀਂ ਹੈ, ਉਹ ਆਪਣੇ ਪਰਿਵਾਰ ਨੂੰ ਬਚਾਉਣ ਲਈ ਚੋਣ ਲੜ ਰਹੇ ਹਨ।''

ਆਪਣੇ ਰਾਜਨੀਤਕ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਏਜੰਡੇ ਨੂੰ ਉਜਾਗਰ ਕੀਤਾ ਹੈ, ਵਿਰੋਧੀ ਧਿਰ ਨੇ ਉਨ੍ਹਾਂ ਖ਼ਿਲਾਫ਼ ਆਪਣਾ ਪੂਰਾ 'ਗਾਲ੍ਹਾਂ ਦਾ ਸ਼ਬਦਕੋਸ਼' ਖ਼ਾਲੀ ਕਰ ਦਿੱਤਾ ਹੈ। ਪੀ.ਐੱਮ. ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਤੁਹਾਡੇ ਵੋਟ ਨੇ ਭਾਰਤ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਾ ਦਿੱਤ ਹੈ, ਧਾਰਾ 370 (ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦਾ ਹੈ) ਨੂੰ ਹਟਾ ਦਿੱਤਾ ਹੈ, ਇਕ ਆਦਿਵਾਸੀ ਔਰਤ ਨੂੰ ਦੇਸ਼ ਦਾ ਰਾਸ਼ਟਰਪਤੀ ਬਣਾਇਆ ਹੈ ਅਤੇ ਤੁਹਾਡੇ ਵੋਟ ਨੇ ਭਾਰਤ 'ਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ।'' ਉਨ੍ਹਾਂ ਕਿਹਾ,''ਤੁਹਾਡੇ ਵੋਟ ਨੇ ਅਯੁੱਧਿਆ 'ਚ ਭਗਵਾਨ ਰਾਮ ਦਾ ਸ਼ਾਨਦਾਰ ਮੰਦਰ ਬਣਾਉਣ ਲਈ 500 ਸਾਲ ਦੀ ਉਡੀਕ ਖ਼ਤਮ ਕਰ ਦਿੱਤੀ।'' ਪੀ.ਐੱਮ. ਮੋਦੀ ਨੇ ਕਿਹਾ ਕਿ ਲੋਕਾਂ ਦੀਆਂ ਕੋਸ਼ਿਸ਼ਾਂ ਨਾਲ ਦੇਸ਼ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੇ ਪਹਿਲੇ 2 ਘੰਟਿਆਂ 'ਚ ਵੋਟਿੰਗ ਦੀ ਗਤੀ 'ਤੇ ਵੀ ਸੰਤੋਸ਼ ਜ਼ਾਹਰ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News