CAA ਖਿਲਾਫ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਦੇ ਮਾਮਲੇ ''ਚ ਮੁਜ਼ੱਫਰਨਗਰ ''ਚ 4 ਗ੍ਰਿਫਤਾਰ

01/10/2020 12:09:31 PM

ਮੁਜ਼ੱਫਰਨਗਰ—ਨਾਗਰਿਕ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ 'ਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ ਤਹਿਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਹੈ ਕਿ ਸ਼ਮੀਮ, ਇਨਾਮ ਸ਼ਮੀਮ, ਅਲਵੀ ਅਤੇ ਸਲਮਾਨ ਨੂੰ ਵੀਰਵਾਰ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੀ ਪਹਿਚਾਣ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ 'ਤੇ ਕੀਤੀ ਗਈ ਸੀ। ਇਸ 'ਚ ਉਹ 20 ਦਸੰਬਰ ਨੂੰ ਹੋਈ ਹਿੰਸਾ ਦੌਰਾਨ ਕਥਿਤ ਤੌਰ 'ਤੇ ਪਥਰਾਅ ਕਰਦੇ ਹੋਏ ਦੇਖੇ ਗਏ ਸੀ।

ਪੁਲਸ ਨੇ ਦੱਸਿਆ ਕਿ ਤਿੰਨ ਦੋਸ਼ੀਆਂ ਨੂੰ ਸਿਵਲ ਲਾਈਨਜ਼ ਪੁਲਸ ਥਾਣੇ ਦੇ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਅਤੇ ਇੱਕ ਦੋਸ਼ੀ ਨੂੰ ਕੋਤਵਾਲੀ ਪੁਲਸ ਥਾਣੇ ਦੇ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੀ ਗ੍ਰਿਫਤਾਰੀ ਦੇ ਨਾਲ, ਪ੍ਰਦਰਸ਼ਨਾਂ 'ਚ ਹੋਈ ਹਿੰਸਾ 'ਚ ਕਥਿਤ ਤੌਰ 'ਤੇ ਸ਼ਾਮਲ ਹੋਣ ਲਈ ਜ਼ਿਲੇ 'ਚੋਂ ਹੁਣ ਤੱਕ 85 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਜਿਨ੍ਹਾਂ ਸਥਾਨਾਂ 'ਤੇ ਹਿੰਸਾ ਹੋਈ ਉੱਥੋ ਦੇ ਸੀ.ਸੀ.ਟੀ.ਵੀ ਫੁਟੇਜ ਨੂੰ ਲੈ ਕੇ ਪੁਲਸ ਬਦਮਾਸ਼ਾਂ ਦੀ ਪਹਿਚਾਣ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉੱਤਰ ਪ੍ਰਦੇਸ਼ ਪੁਲਸ ਨੇ ਹਿੰਸਾ 'ਚ ਸ਼ਾਮਲ ਹੋਣ ਲਈ ਬੁੱਧਵਾਰ ਸ਼ਾਮ ਨੂੰ ਦੋ ਲੋਕਾਂ ਨੂੰ ਇੱਥੋ ਗ੍ਰਿਫਤਾਰ ਕੀਤਾ ਸੀ। ਪੁਲਸ ਨੂੰ 18 ਲੋਕਾਂ ਖਿਲਾਫ ਹਿੰਸਾ 'ਚ ਸ਼ਾਮਲ ਹੋਣ ਦੇ ਕੋਈ ਸਬੂਤ ਨਹੀਂ ਮਿਲੇ ਸੀ, ਜਿਸ ਤੋਂ ਬਾਅਦ ਅਦਾਲਤ ਦੇ ਆਦੇਸ਼ 'ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

ਦੱਸਣਯੋਗ ਹੈ ਕਿ ਪੱਛਮੀ-ਉੱਤਰ ਪ੍ਰਦੇਸ਼ ਦੇ ਇਸ ਖੇਤਰ 'ਚ 20 ਦਸੰਬਰ ਨੂੰ ਸ਼ੁੱਕਰਵਾਰ ਨੂੰ ਨਮਾਜ਼ ਤੋਂ ਬਾਅਦ ਨਾਗਰਿਕ ਸੋਧ ਕਾਨੂੰਨ ਖਿਲਾਫ ਹਿੰਸਕ ਪ੍ਰਦਰਸ਼ਨ ਹੋਏ ਸੀ। ਅਧਿਕਾਰੀਆਂ ਨੇ ਦੱਸਿਆ ਹੈ ਕਿ ਸੂਬੇ 'ਚ ਸੋਧ ਨਾਗਰਿਕ ਕਾਨੂੰਨ ਦੇ ਵਿਰੋਧ 'ਚ ਹੋਏ ਪ੍ਰਦਰਸ਼ਨ ਦੌਰਾਨ ਝੜਪਾਂ ਤੋਂ ਬਾਅਦ ਲਗਭਗ 1,200 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


Iqbalkaur

Content Editor

Related News