UAE ਤੇ ਬੰਗਲਾਦੇਸ਼ ਨੂੰ 64,400 ਟਨ ਪਿਆਜ਼ ਬਰਾਮਦ ਦੀ ਆਗਿਆ
Tuesday, Mar 05, 2024 - 01:18 PM (IST)
ਨਵੀਂ ਦਿੱਲੀ- ਸਰਕਾਰ ਨੇ ਨੈਸ਼ਨਲ ਕੋਆਪ੍ਰੇਟਿਵ ਐਕਸਪੋਰਟਸ ਲਿਮਟਿਡ (ਐੱਨ. ਸੀ. ਈ. ਐੱਲ.) ਰਾਹੀਂ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਅਤੇ ਬੰਗਲਾਦੇਸ਼ ਨੂੰ 64,400 ਟਨ ਪਿਆਜ਼ ਦੇ ਬਰਾਮਦ ਦੀ ਮਨਜ਼ੂਰੀ ਦੇ ਦਿੱਤੀ ਹੈ। ਵਪਾਰ ਮੰਤਰਾਲਾ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬੰਗਲਾਦੇਸ਼ ਨੂੰ 50,000 ਟਨ ਪਿਆਜ਼ ਬਰਾਮਦ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ, ਜਦਕਿ ਯੂ. ਏ. ਈ. ਨੂੰ 14,400 ਟਨ ਪਿਆਜ਼ ਬਰਾਮਦ ਕੀਤਾ ਜਾਵੇਗਾ।
ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਨਰਲ (ਡੀ. ਜੀ. ਐੱਫ. ਟੀ.) ਨੇ ਇੱਕ ਨੋਟੀਫਿਕੇਸ਼ਨ ’ਚ ਕਿਹਾ ਕਿ ਐੱਨ. ਸੀ. ਈ. ਐੱਲ. ਰਾਹੀਂ 3,600 ਟਨ ਦੀ ਤਿਮਾਹੀ ਹੱਦ ਨਾਲ ਯੂ. ਏ. ਈ. ਨੂੰ 14,400 ਟਨ ਪਿਆਜ਼ ਦੀ ਬਰਾਮਦ ਲਈ ਨੋਟੀਫਾਈ ਕੀਤਾ ਗਿਆ ਹੈ। ਡੀ. ਜੀ. ਐੱਫ. ਟੀ. ਵਪਾਰ ਮੰਤਰਾਲਾ ਦੀ ਇਕਾਈ ਹੈ ਜੋ ਦਰਾਮਦ ਤੇ ਬਰਾਮਦ ਨਾਲ ਸਬੰਧਤ ਨਿਯਮਾਂ ਦੀ ਦੇਖਭਾਲ ਕਰਦੀ ਹੈ।
ਪਿਛਲੇ ਸਾਲ 8 ਦਸੰਬਰ ਨੂੰ ਸਰਕਾਰ ਨੇ ਘਰੇਲੂ ਉਪਲਬਧਤਾ ਵਧਾਉਣ ਤੇ ਕੀਮਤਾਂ ਨੂੰ ਕਾਬੂ ’ਚ ਰੱਖਣ ਲਈ ਇਸ ਸਾਲ 31 ਮਾਰਚ ਤੱਕ ਪਿਆਜ਼ ਦੀ ਬਰਾਮਦ ’ਤੇ ਪਾਬੰਦੀ ਲਾ ਦਿੱਤੀ ਸੀ।