ਨਸ਼ੇ ''ਚ ਟੱਲੀ ਵਿਅਕਤੀ ਨੇ ਮਾਸੂਮ ਬੇਟੀ ਅਤੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

Sunday, Mar 25, 2018 - 11:04 AM (IST)

ਉਤਰਾਖੰਡ— ਸੀਤਾਪੁਰ 'ਚ ਸ਼ਨੀਵਾਰ ਦੇਰ ਰਾਤੀ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੇਟੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਦਿੱਤਾ ਅਤੇ ਫਰਾਰ ਹੋ ਗਿਆ। ਪੁਲਸ ਨੇ ਘਟਨਾ ਸਥਾਨ 'ਤੇ ਪੁੱਜਣ ਦੇ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲੇ ਦੇ ਹੋਰ ਅਧਿਕਾਰੀ ਵੀ ਘਟਨਾ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਅਤੇ ਡਬਲ ਮਰਡਰ ਦੇ ਕਾਰਨਾਂ ਨੂੰ ਜਾਣਨ ਦੀ ਕੋਸ਼ਿਸ਼ ਕਰਨ ਲੱਗੇ।
ਕਤਲ ਦੀ ਇਸ ਸਨਸਨੀਖੇਜ ਵਾਰਦਾਤ ਦੇ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਰਾਮਕੋਟ ਇਲਾਕੇ ਦੇ ਚੈਨਾ ਪਿੰਡ ਦੀ ਹੈ। ਇੱਥੇ ਰਹਿਣ ਵਾਲੇ ਵਿਜੈ ਦਾ ਬੀਤੀ ਰਾਤ ਉਸ ਦੀ ਪਤਨੀ ਬੀਨਾ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੇ ਨਸ਼ੇ 'ਚ ਟੱਲੀ ਵਿਜੈ ਨੇ ਆਪਣੀ ਪਤਨੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੀ 8 ਸਾਲਾਂ ਬੇਟੀ ਸਾਵਿਤਰੀ ਨੇ ਆਪਣੀ ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹੈਵਾਨ ਹੋ ਚੁੱਕੇ ਪਿਤਾ ਨੇ ਉਸ 'ਤੇ ਕਈ ਵਾਰ ਕੀਤੇ। 
ਤੇਜ਼ਧਾਰ ਹਥਿਆਰ ਦੇ ਹਮਲੇ ਨਾਲ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਦੇ ਬਾਅਦ ਹੱਤਿਆਰਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਸ਼ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Related News