ਖ਼ੁਦ ਨੂੰ IAS ਕਹਿ ਕੇ ਪਾਉਂਦਾ ਸੀ ਲੋਕਾਂ ''ਤੇ ਰੋਹਬ, ਜਾਅਲੀ ਆਈ ਕਾਰਡ ਸਮੇਤ ਹੋਇਆ ਗ੍ਰਿਫ਼ਤਾਰ
Friday, Aug 30, 2024 - 05:48 PM (IST)
ਨੋਇਡਾ - ਨੋਇਡਾ ਪੁਲਸ ਨੇ ਖੁਦ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਦਾ ਅਧਿਕਾਰੀ ਕਹਿ ਕੇ ਰੋਹਬ ਪਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋ ਪੁਲਸ ਨੂੰ ਭਾਰਤੀ ਖੁਫੀਆ ਏਜੰਸੀ (ਰਾਅ) ਦਾ ਜਾਅਲੀ ਆਈਡੀ ਕਾਰਡ ਵੀ ਮਿਲਿਆ ਹੈ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ 24 ਪਰਗਨਾ ਜ਼ਿਲ੍ਹੇ ਦੇ ਰਹਿਣ ਵਾਲੇ ਇੰਦਰਨੀਲ ਰਾਏ (53) ਨੂੰ ਸੈਕਟਰ-49 ਥਾਣਾ ਖੇਤਰ ਦੇ ਹੁਸ਼ਿਆਰਪੁਰ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿੱਥੇ ਉਹ ਇਕ ਹੋਟਲ ਵਿਚ ਠਹਿਰਿਆ ਹੋਇਆ ਸੀ।
ਇਹ ਵੀ ਪੜ੍ਹੋ - 1984 ਸਿੱਖ ਕਤਲੇਆਮ: ਅਦਾਲਤ ਵਲੋਂ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ
ਡਿਪਟੀ ਕਮਿਸ਼ਨਰ ਆਫ ਪੁਲਸ ਜ਼ੋਨ-1 ਦੇ ਰਾਮਬਦਨ ਸਿੰਘ ਅਨੁਸਾਰ, 'ਹੋਟਲ ਦੇ ਮੈਨੇਜਰ ਭੂਪੇਂਦਰ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਵਿਅਕਤੀ ਆਪਣੇ ਆਪ ਨੂੰ ਡੀਆਈਜੀ (ਡਿਪਟੀ ਇੰਸਪੈਕਟਰ ਜਨਰਲ) ਪੱਧਰ ਦਾ ਅਧਿਕਾਰੀ ਦੱਸ ਰਿਹਾ ਸੀ ਅਤੇ ਇਹ ਵੀ ਕਹਿ ਰਿਹਾ ਸੀ ਕਿ ਉਹ ਭਾਰਤੀ ਖੁਫ਼ੀਆ ਏਜੰਸੀ (ਰਾਅ) ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ। ਉਹ ਉੱਚ ਅਹੁਦੇ 'ਤੇ ਬਿਰਾਜਮਾਨ ਹੋਣ ਦਾ ਰੋਹਬ ਦਿਕਾ ਕੇ ਹੋਟਲ ਵਿਚ ਰਹਿਣ ਦਾ ਖ਼ਰਚਾ ਨਹੀਂ ਦੇ ਰਿਹਾ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਬੰਦ ਘਰ 'ਚੋਂ ਖੂਨ ਨਾਲ ਲੱਖਪੱਥ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਉੱਡੇ ਪਰਿਵਾਰ ਦੇ ਹੋਸ਼
ਉਹਨਾਂ ਨੇ ਦੱਸਿਆ ਕਿ, “ਰਾਅ ਨੇ ਆਪਣੇ ਆਪ ਨੂੰ 2000 ਬੈਚ ਦਾ ਆਈਏਐੱਸ ਅਧਿਕਾਰੀ ਦੱਸਿਆ ਹੈ। ਜਦੋਂ ਸਥਾਨਕ ਥਾਣੇ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਤਾਂ ਸਾਰੇ ਦਾਅਵੇ ਝੂਠੇ ਪਾਏ ਗਏ। ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਉਸ ਕੋਲੋਂ ਰਾਅ ਦਾ ਇੱਕ ਜਾਅਲੀ ਆਈ-ਕਾਰਡ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਇਸ ਮੰਦਰ 'ਚ ਸ਼ਰਧਾਲੂਆਂ ਲਈ ਲਾਜ਼ਮੀ ਹੋਇਆ ਆਧਾਰ ਕਾਰਡ, ਵਰਨਾ ਨਹੀਂ ਮਿਲੇਗਾ ਪ੍ਰਸਾਦ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8