ਸ਼ੋਪੀਆਂ ''ਚ ਦੇਹਰਾਦੂਨ ਦੇ ਇਕ ਵਿਅਕਤੀ ਨੂੰ ਅੱਤਵਾਦੀ ਨੇ ਮਾਰੀ ਗੋਲੀ, ਗੰਭੀਰ ਜ਼ਖਮੀ

04/08/2024 11:09:38 PM

ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੋਮਵਾਰ ਨੂੰ ਦੇਹਰਾਦੂਨ ਦੇ ਇਕ ਵਿਅਕਤੀ 'ਤੇ ਅੱਤਵਾਦੀਆਂ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਹਰਪੁਰਾ ਇਲਾਕੇ 'ਚ ਰਾਤ ਕਰੀਬ 9 ਵਜੇ ਅੱਤਵਾਦੀਆਂ ਨੇ ਉੱਤਰਾਖੰਡ ਦੇ ਦੇਹਰਾਦੂਨ ਨਿਵਾਸੀ ਦਿਲਰਨਜੀਤ ਸਿੰਘ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਸਿੰਘ ਨੂੰ ਸ਼ੋਪੀਆਂ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੋਂ ਉਸ ਨੂੰ ਬਿਹਤਰ ਇਲਾਜ ਲਈ ਸ੍ਰੀਨਗਰ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਉਸ ਇਲਾਕੇ ਨੂੰ ਘੇਰ ਲਿਆ ਹੈ ਜਿੱਥੇ ਸਿੰਘ ਨੂੰ ਗੋਲੀ ਮਾਰੀ ਗਈ ਸੀ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਮੰਗਲਵਾਰ ਨੂੰ ਸੁਣਾਏਗੀ ਫੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati