ਕਰਨਾਟਕ ਰਾਜ ਸਭਾ ਚੋਣਾਂ ਤੋਂ ਬਾਅਦ ''ਪਾਕਿਸਤਾਨ ਪੱਖੀ'' ਨਾਅਰੇ ਲਾਉਣ ਦੇ ਮਾਮਲੇ ''ਚ ਇੱਕ ਵਿਅਕਤੀ ਹਿਰਾਸਤ ''ਚ

Thursday, Feb 29, 2024 - 11:22 PM (IST)

ਬੈਂਗਲੁਰੂ — ਕਰਨਾਟਕ ਵਿਧਾਨ ਸਭਾ ਦੇ ਅੰਦਰ ਪਾਕਿਸਤਾਨ ਪੱਖੀ ਨਾਅਰੇਬਾਜ਼ੀ ਕਰਨ 'ਤੇ ਸੂਬੇ ਦੇ ਹਾਵੇਰੀ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਵੀਰਵਾਰ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਅਨੁਸਾਰ ਪਤਾ ਲੱਗਾ ਹੈ ਕਿ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਹਵੇਰੀ ਜ਼ਿਲ੍ਹੇ ਦੇ ਬਿਆਦਗੀ ਕਸਬੇ ਦਾ ਵਸਨੀਕ ਹੈ ਅਤੇ ਸੁੱਕੀ ਮਿਰਚ ਦਾ ਇੱਕ ਵਪਾਰੀ ਹੈ।ਉਹ ਰਾਜ ਸਭਾ ਚੋਣਾਂ ਵਿਚ ਕਾਂਗਰਸੀ ਆਗੂ ਸਈਅਦ ਨਾਸੀਰ ਹੁਸੈਨ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਵਿਧਾਨ ਸਭਾ ਵਿਚ ਆਇਆ ਸੀ। ਆਵਾਜ਼ ਦੇ ਨਮੂਨੇ ਦੇ ਆਧਾਰ 'ਤੇ ਪੁਲਸ ਨੂੰ ਸ਼ੱਕ ਹੈ ਕਿ ਮਿਰਚ ਵਪਾਰੀ ਨੇ ਪਾਕਿਸਤਾਨ ਦੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ ਸੀ।

ਇਹ ਵੀ ਪੜ੍ਹੋ - ਕੈਡਬਰੀ ਚਾਕਲੇਟ 'ਚੋਂ ਨਿਕਲੇ ਕੀੜੇ! ਸ਼ਿਕਾਇਤ ਕਰਨ 'ਤੇ ਕੰਪਨੀ ਨੇ ਦਿੱਤੀ ਇਹ ਸਫਾਈ

ਉਨ੍ਹਾਂ ਦੱਸਿਆ ਕਿ ਉਸ ਨੂੰ ਅਗਲੇਰੀ ਜਾਂਚ ਲਈ ਬੈਂਗਲੁਰੂ ਲਿਆਂਦਾ ਗਿਆ ਹੈ। ਵਿਧਾਨ ਸੌਧ ਪੁਲਸ ਨੇ ਦੇਸ਼ ਵਿਰੋਧੀ ਨਾਅਰੇ ਲਗਾਉਣ ਦੇ ਦੋਸ਼ 'ਚ ਕੁਝ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮੰਗਲਵਾਰ ਰਾਤ ਨੂੰ ਖੁਦ ਨੋਟਿਸ ਲੈਂਦਿਆਂ ਕੇਸ ਦਰਜ ਕੀਤਾ ਸੀ। ਇਸ ਘਟਨਾ ਦੇ ਸਬੰਧ ਵਿੱਚ ਭਾਜਪਾ ਨੇ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਦੀ ਅਗਵਾਈ 'ਚ 'ਰਾਜ ਭਵਨ ਚਲੋ' ਮਾਰਚ ਕੱਢਿਆ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਦੋਸ਼ ਲਾਉਂਦੇ ਹੋਏ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਵੀਰਵਾਰ ਨੂੰ ਕਿਹਾ ਕਿ ਪੁਲਸ ਨੇ ਕਾਂਗਰਸ ਨੇਤਾ ਸਈਦ ਨਸੀਰ ਹੁਸੈਨ ਦੇ ਸਮਰਥਕਾਂ ਦੁਆਰਾ ਕਥਿਤ "ਪਾਕਿਸਤਾਨ ਪੱਖੀ" ਨਾਅਰੇਬਾਜ਼ੀ ਦੇ ਸਬੰਧ ਵਿੱਚ ਸੱਤ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਸਿੱਧਰਮਈਆ ਨੇ ਭਰੋਸਾ ਦਿੱਤਾ ਕਿ ਸਬੂਤਾਂ ਦੇ ਆਧਾਰ 'ਤੇ ਨਾਅਰੇਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਰਾਜ ਸਰਕਾਰ ਦਾ ਕਿਸੇ ਨੂੰ ਬਚਾਉਣ ਦਾ ਕੋਈ ਇਰਾਦਾ ਨਹੀਂ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, ਮੰਗੀ 2 ਕਰੋੜ ਦੀ ਫਿਰੌਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


Inder Prajapati

Content Editor

Related News