ਨਾਜਾਇਜ਼ ਸੰਬੰਧਾਂ ਦੇ ਸ਼ੱਕ ''ਚ ਪਤੀ ਨੇ ਪਤਨੀ ਦਾ ਕੀਤਾ ਕਤਲ

Monday, Oct 26, 2020 - 05:45 PM (IST)

ਨਾਜਾਇਜ਼ ਸੰਬੰਧਾਂ ਦੇ ਸ਼ੱਕ ''ਚ ਪਤੀ ਨੇ ਪਤਨੀ ਦਾ ਕੀਤਾ ਕਤਲ

ਪਾਲਘਰ (ਭਾਸ਼ਾ)— ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਝਗੜੇ ਤੋਂ ਬਾਅਦ ਪਤਨੀ ਦਾ ਕਤਲ ਕਰਨ ਦੇ ਦੋਸ਼ ਵਿਚ 27 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਵਿਕ੍ਰਮਗੜ੍ਹ 'ਚ ਸ਼ਨੀਵਾਰ ਨੂੰ ਵਾਪਰੀ। ਵਿਕ੍ਰਮਗੜ੍ਹ ਥਾਣੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 30 ਸਾਲਾ ਪੀੜਤਾ ਨੇ ਪਹਿਲਾਂ ਪਤੀ ਤੋਂ ਵੱਖ ਹੋਣ ਤੋਂ ਬਾਅਦ ਦੋਸ਼ੀ ਨਾਲ ਵਿਆਹ ਕਰਵਾ ਲਿਆ ਸੀ। ਜਿਸ ਦੀ ਪਛਾਣ ਅੰਕੁਸ਼ ਐੱਲ. ਕਾਕਵਾ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: ਹੈਰਾਨੀਜਨਕ: ਪਿਤਾ ਨੇ ਮੋਬਾਇਲ ਦੇਣ ਤੋਂ ਕੀਤਾ ਇਨਕਾਰ ਤਾਂ 10 ਸਾਲ ਦੇ ਬੱਚੇ ਨੇ ਕੀਤੀ ਖ਼ੁਦਕੁਸ਼ੀ

ਪੁਲਸ ਮੁਤਾਬਕ ਦੋਸ਼ੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸੰਬੰਧ ਹਨ ਅਤੇ ਇਸ ਮੁੱਦੇ 'ਤੇ ਦੋਹਾਂ ਵਿਚਾਲੇ ਅਕਸਰ ਝਗੜਾ ਹੁੰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿਚਾਲੇ ਸ਼ਨੀਵਾਰ ਨੂੰ ਮੁੜ ਝਗੜਾ ਹੋਇਆ, ਜਿਸ ਤੋਂ ਬਾਅਦ ਦੋਸ਼ੀ ਨੇ ਆਪਣੀ ਪਤਨੀ ਨੂੰ ਬੁਰੀ ਤਰ੍ਹਾਂ ਕੁੱਟਿਆ। ਉਕਤ ਜਨਾਨੀ ਨੂੰ ਬਾਅਦ ਵਿਚ ਜਵਾਹਰ ਇਲਾਕੇ ਵਿਚ ਸਥਿਤ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ-302 (ਕਤਲ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਨਸਨੀ ਵਾਰਦਾਤ: 12ਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਨੂੰ ਬਦਮਾਸ਼ਾਂ ਨੇ ਘਰ ਅੰਦਰ ਦਾਖ਼ਲ ਹੋ ਕੇ ਮਾਰੀ ਗੋਲੀ


author

Tanu

Content Editor

Related News