ਹਿਮਾਚਲ ਪ੍ਰਦੇਸ਼ ਦੇ ਮਨਾਲੀ ''ਚ ਬਰਫੀਲੇ ਤੂਫ਼ਾਨ ਕਾਰਨ ਵਿਅਕਤੀ ਲਾਪਤਾ

Thursday, Mar 28, 2024 - 07:46 PM (IST)

ਸ਼ਿਮਲਾ (ਭਾਸ਼ਾ)- ਮਨਾਲੀ ਜ਼ਿਲ੍ਹੇ ਦੇ ਕੁੱਲੂ ਵਿਚ ਬਰਫੀਲੇ ਤੂਫ਼ਾਨ ਕਾਰਨ ਇਕ ਵਿਅਕਤੀ ਲਾਪਤਾ ਹੋ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁੱਲੂ ਦੇ ਜਗਤਸੁਖ ਪਿੰਡ 'ਚ ਵੀਰਵਾਰ ਦੁਪਹਿਰ ਨੂੰ ਬਰਫੀਲਾ ਤੂਫ਼ਾਨ ਆਇਆ। ਮੌਜੂਦਾ ਖੁਸ਼ਕ ਮੌਸਮ ਵਿਚ ਪਹਾੜਾਂ 'ਤੇ ਬਰਫ਼ ਪਿਘਲਣੀ ਸ਼ੁਰੂ ਹੋ ਗਈ ਹੈ। ਮਨਾਲੀ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਰਮਨ ਸ਼ਰਮਾ ਨੇ ਕਿਹਾ ਕਿ ਪੁਲਸ, ਪ੍ਰਸ਼ਾਸਨ ਅਤੇ ਸਥਾਨਕ ਨਿਵਾਸੀ ਬਚਾਅ ਕਾਰਜਾਂ 'ਚ ਲੱਗੇ ਹੋਏ ਹਨ ਅਤੇ ਲਾਪਤਾ ਵਿਅਕਤੀ ਨੂੰ ਲੱਭਣ ਲਈ ਬਰਫ਼ ਹਟਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਮਥੁਰਾ 'ਚ ਵਾਪਰੀ ਵੱਡੀ ਵਾਰਦਾਤ: ਦਿਨ-ਦਿਹਾੜੇ 22 ਸਾਲਾ ਨੌਜਵਾਨ ਨੂੰ ਜ਼ਿੰਦਾ ਸਾੜਿਆ

ਮਨਾਲੀ ਦੇ DSP ਕੇ.ਡੀ. ਸ਼ਰਮਾ ਨੇ ਦੱਸਿਆ ਕਿ ਅਚਾਨਕ ਬਰਫੀਲੇ ਤੂਫਾਨ ਕਾਰਨ ਕਾਂਗੜਾ ਨਿਵਾਸੀ ਰਾਜੇਸ਼ ਕੁਮਾਰ ਬਰਫ਼ ਹੇਠਾਂ ਦੱਬਿਆ ਗਿਆ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ ਹੈ ਅਤੇ ਸਥਾਨਕ ਮੌਸਮ ਦਫ਼ਤਰ ਨੇ ਪੰਜ ਜ਼ਿਲ੍ਹਿਆਂ ਕੁੱਲੂ, ਮੰਡੀ, ਸ਼ਿਮਲਾ, ਚੰਬਾ ਅਤੇ ਕਾਂਗੜਾ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬਿਜਲੀ ਗਰਜਨ,ਗੜੇਮਾਰੀ, ਮੀਂਹ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕਰਦੇ ਹੋਏ "ਆਰੇਂਜ" ਅਲਰਟ ਜਾਰੀ ਕੀਤਾ ਹੈ। ਸ਼ਿਮਲਾ ਮੌਸਮ ਵਿਭਾਗ ਨੇ ਸੂਬੇ 'ਚ 3 ਅਪ੍ਰੈਲ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਹਾਦਸਾਗ੍ਰਸਤ ਹੋਏ ਜਹਾਜ਼ 'ਚ ਸਵਾਰ ਭਾਰਤੀਆਂ ਦੇ ਸੰਪਰਕ 'ਚ ਹੈ ਭਾਰਤੀ ਦੂਤਘਰ: ਵਿਦੇਸ਼ ਮੰਤਰਾਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News