ਅੱਠ ਸਾਲ ਦੀ ਬੱਚੀ ਨਾਲ ਵਿਅਕਤੀ ਨੇ ਕੀਤੀ ਛੇੜਛਾੜ, ਹੋਇਆ ਗ੍ਰਿਫ਼ਤਾਰ

Saturday, Sep 07, 2024 - 12:50 PM (IST)

ਅੱਠ ਸਾਲ ਦੀ ਬੱਚੀ ਨਾਲ ਵਿਅਕਤੀ ਨੇ ਕੀਤੀ ਛੇੜਛਾੜ, ਹੋਇਆ ਗ੍ਰਿਫ਼ਤਾਰ

ਠਾਣੇ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਪੁਲਸ ਨੇ ਅੱਠ ਸਾਲ ਦੀ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਉੱਤਰ ਪ੍ਰਦੇਸ਼ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 19 ਅਗਸਤ ਨੂੰ ਕਲਿਆਣ ਦੇ ਪਿੰਡ ਨੰਦੀਵਾਲੀ 'ਚ ਵਾਪਰੀ ਅਤੇ ਪੀੜਤ ਪਰਿਵਾਰ ਨੇ 48 ਸਾਲਾ ਦੋਸ਼ੀ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਕੋਲਹੇਵਾੜੀ ਥਾਣੇ ਦੇ ਅਧਿਕਾਰੀ ਨੇ ਦੱਸਿਆ, ''ਦੋਸ਼ੀ ਰਮੇਸ਼ ਮੁਰਲੀਧਰ ਯਾਦਵ ਪੀੜਤਾ ਦੇ ਘਰ ਰਹਿਣ ਆਇਆ ਸੀ। ਜਦੋਂ ਲੜਕੀ ਆਪਣਾ ਖਿਡੌਣਾ ਅਲਮਾਰੀ 'ਚ ਰੱਖ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਗ਼ਲਤ ਤਰੀਕੇ ਨਾਲ ਛੂਹ ਲਿਆ। ਬਾਅਦ ਵਿੱਚ ਲੜਕੀ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।'' ਅਧਿਕਾਰੀ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਅਧਾਰ 'ਤੇ, ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਬਾਅਦ ਵਿੱਚ ਸਥਾਨਕ ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਇਹ ਵੀ ਪੜ੍ਹੋ ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News