ਸ਼ਰਮਨਾਕ! ਵਿਅਕਤੀ ਨੇ ਆਦਿਵਾਸੀ ਨੌਜਵਾਨ ''ਤੇ ਕੀਤਾ ਪਿਸ਼ਾਬ, ਕਾਂਗਰਸ ਨੇ ਦੱਸਿਆ ''ਭਾਜਪਾ ਕਨੈਕਸ਼ਨ''

Tuesday, Jul 04, 2023 - 11:18 PM (IST)

ਮੱਧ ਪ੍ਰਦੇਸ਼ (ਭਾਸ਼ਾ): ਮੱਧ ਪ੍ਰਦੇਸ਼ ਦੇ ਸੀਧੀ ਜ਼ਿਲ੍ਹੇ ਵਿਚ ਇਕ ਵਿਅਕਤੀ ਵੱਲੋਂ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਮੰਗਲਵਾਰ ਨੂੰ ਮਾਮਲਾ ਦਰਜ ਕੀਤਾ। ਵਿਰੋਧੀ ਕਾਂਗਰਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਭਾਰਤੀ ਜਨਤਾ ਪਾਰਟੀ ਨਾਲ ਜੁੜਿਆ ਹੋਇਆ ਹੈ। ਉੱਥੇ ਹੀ ਸੱਤਾਧਾਰੀ ਭਾਜਪਾ ਨੇ ਇਸ ਦੋਸ਼ ਨੂੰ ਨਕਾਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪਤੀ ਦੀ ਬੇਵਫ਼ਾਈ ਨੇ ਉਜਾੜਿਆ ਘਰ, ਮਾਸੂਮ ਬੱਚੇ ਸਿਰੋਂ ਉੱਠਿਆ ਮਾਂ ਦਾ ਸਾਇਆ

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਕ ਟਵੀਟ ਵਿਚ ਕਿਹਾ, "ਸੀਧੀ ਜ਼ਿਲ੍ਹੇ ਦਾ ਇਕ ਵਾਇਰਲ ਵੀਡੀਓ ਮੇਰੇ ਧਿਆਨ ਵਿਚ ਆਇਆ ਹੈ, ਮੈਂ ਪ੍ਰਸ਼ਾਸਨ ਨੂੰ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੇ NSA ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।" ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਪ੍ਰਵੇਸ਼ ਸ਼ੁਕਲਾ ਦੇ ਰੂਪ ਵਿਚ ਪਛਾਣੇ ਗਏ ਮੁਲਜ਼ਮ ਦੇ ਖ਼ਿਲਾਫ਼ ਬਹਾਰੀ ਥਾਣੇ ਵਿਚ ਆਈ.ਪੀ.ਸੀ. ਦੀ ਧਾਰਾ 294 (ਅਸ਼ਲੀਲ ਹਰਕਤਾਂ), 504 (ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ) ਤੇ ਐੱਸ.ਸੀ.ਐੱਸ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਐੱਨ.ਐੱਸ.ਏ. ਦੀ ਸਖ਼ਤ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਇਹ ਦਿੱਗਜ ਖਿਡਾਰੀ ਬਣਿਆ ਟੀਮ ਇੰਡੀਆ ਦਾ ਚੋਣਕਾਰ, BCCI ਨੇ ਸੌਂਪੀ ਜ਼ਿੰਮੇਵਾਰੀ

ਸੂਬਾ ਕਾਂਗਰਸ ਮੁਖੀ ਕਮਲਨਾਥ ਨੇ ਇਕ ਬਿਆਨ ਵਿਚ ਕਿਹਾ ਕਿ ਸੂਬੇ ਦੇ ਸੀਧੀ ਜ਼ਿਲ੍ਹੇ ਤੋਂ ਇਕ ਆਦਿਵਾਸੀ ਨੌਜਵਾਨ 'ਤੇ ਪਿਸ਼ਾਬ ਕਰਨ ਦੇ ਤਸ਼ੱਦਦ ਦਾ ਵੀਡੀਓ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਆਦਿਵਾਸੀ ਸਮਾਜ ਦੇ ਨੌਜਵਾਨਾਂ ਨਾਲ ਅਜਿਹੇ ਘਿਨੌਣੇ ਕਾਰੇ ਦੀ ਕੋਈ ਜਗ੍ਹਾ ਨਹੀਂ ਹੈ। ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਇਹ ਵੀ ਕਿਹਾ ਹੈ ਕਿ ਮੁਲਜ਼ਮ ਭਾਜਪਾ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਦਿਵਾਸੀਆਂ 'ਤੇ ਤਸ਼ੱਦਦ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਪਹਿਲਾਂ ਹੀ ਪਹਿਲੇ ਨੰਬਰ 'ਤੇ ਹੈ। ਇਸ ਘਟਨਾ ਨੇ ਪੂਰੇ ਮੱਧ ਪ੍ਰਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਹੈ। ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤੇ ਮੱਧ ਪ੍ਰਦੇਸ਼ ਵਿਚ ਆਦਿਵਾਸੀਆਂ 'ਤੇ ਤਸ਼ੱਦਦ ਬੰਦ ਹੋਣਾ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ 'ਖੁਸ਼ਖਬਰੀ', ਲੋਕਾਂ ਦੀ ਰੋਜ਼ਾਨਾ ਹੋਵੇਗੀ ਲੱਖਾਂ ਰੁਪਏ ਦੀ ਬਚਤ

ਸੂਬਾ ਭਾਜਪਾ ਦੇ ਮੀਡੀਆ ਇੰਚਾਰਜ ਆਸ਼ੀਸ਼ ਅੱਗਰਵਾਲ ਨੇ ਕਿਹਾ ਕਿ ਮੁਲਜ਼ਮ ਦਾ ਪਾਰਟੀ ਨਾਲ ਕੋਈ ਸੰਪਰਕ ਨਹੀਂ ਹੈ। ਅੱਗਰਵਾਲ ਨੇ ਕਿਹਾ ਕਿ ਆਦਿਵਾਸੀ ਭਾਈਚਾਰੇ ਦੇ ਖ਼ਿਲਾਫ਼ ਹੋਣ ਵਾਲੇ ਹਰ ਘਿਨੌਣੇ ਕਾਰੇ ਦਾ ਭਾਜਪਾ ਹਮੇਸ਼ਾ ਵਿਰੋਧ ਕਰੇਗੀ ਤੇ ਮੱਧ ਪ੍ਰਦੇਸ਼ ਭਾਜਪਾ ਇਸ ਵਿਅਕਤੀ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News