ਪ੍ਰਧਾਨ ਮੰਤਰੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਸ ਨੇ ਫੜਿਆ

Friday, Jan 17, 2025 - 07:23 PM (IST)

ਪ੍ਰਧਾਨ ਮੰਤਰੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਸ ਨੇ ਫੜਿਆ

ਮੁੰਬਈ (ਏਜੰਸੀ)- ਮੁੰਬਈ ਪੁਲਸ ਨੇ ਕਥਿਤ ਤੌਰ ’ਤੇ ਮੁੰਬਈ ਪੁਲਸ ਦੇ ਹੈਲਪਲਾਈਨ ਨੰਬਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੁਨੇਹਾ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ੱਕੀ ਦੀ ਪਛਾਣ ਮੁਹੰਮਦ ਨਦੀਮ ਬੇਗ ਮਿਰਜ਼ਾ ਵਜੋਂ ਹੋਈ ਹੈ, ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ, ਜਿਸ ਨੂੰ ਸੋਮਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋ ਦਿਨ ਪਹਿਲਾਂ ਮਿਰਜ਼ਾ ਨੇ ਵਰਲੀ ਕੰਟਰੋਲ ਸੈੱਲ ਨੂੰ ਫੋਨ ਕਰ ਕੇ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਜਾਣਕਾਰੀ ਦਿੱਤੀ ਸੀ। ਉਸ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ ਸਰਵਿਸਿਜ਼ ਇੰਟੈਲੀਜੈਂਸ ਦੇ 2 ਏਜੰਟ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਇਸ ਦੇ ਲਈ ਉਨ੍ਹਾਂ ਕੋਲ ਹਥਿਆਰ ਵੀ ਹਨ। ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਨੇ ਅਜਮੇਰ ਤੋਂ ਮਿਰਜ਼ਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਕੰਟਰੋਲ ਰੂਮ ਨੂੰ ਝੂਠੀ ਸੂਚਨਾ ਦਿੱਤੀ ਸੀ।


author

cherry

Content Editor

Related News