Air India ਦੀ ਫਲਾਈਟ ''ਚ ਮਹਿਲਾ ''ਤੇ ਪਿਸ਼ਾਬ ਕਰਨ ਵਾਲੇ ਸ਼ਖ਼ਸ ਹੋਈ ਪਛਾਣ, ਦਿੱਲੀ ਪੁਲਸ ਕਰੇਗੀ ਗ੍ਰਿਫ਼ਤਾਰ
Thursday, Jan 05, 2023 - 03:47 PM (IST)
ਨਵੀਂ ਦਿੱਲੀ- ਏਅਰ ਇੰਡੀਆ ਦੀ ਫਲਾਈਟ ਵਿਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਵਾਲੇ ਸ਼ਖ਼ਸ ਨੂੰ ਦਿੱਲੀ ਪੁਲਸ ਗ੍ਰਿਫ਼ਤਾਰ ਕਰੇਗੀ। ਦਿੱਲੀ ਪੁਲਸ ਨੇ ਦੱਸਿਆ ਕਿ ਉਕਤ ਸ਼ਖ਼ਸ ਮੁੰਬਈ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਛੇਤੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਦਿੱਲੀ ਪੁਲਸ ਨੇ ਬੁੱਧਵਾਰ ਨੂੰ ਇਕ ਐੱਫ. ਆਈ. ਆਰ. ਦਰਜ ਕਰ ਕੇ ਸ਼ਖ਼ਸ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ। ਦੱਸ ਦੇਈਏ ਕਿ ਜਹਾਜ਼ 'ਚ ਬੈਠੇ ਸ਼ਖਸ ਨੇ ਮਹਿਲਾ ਯਾਤਰੀ 'ਤੇ ਪਿਸ਼ਾਬ ਕੀਤਾ ਸੀ। ਫਲਾਈਟ ਨੇ ਨਿਊਯਾਰਕ ਤੋਂ ਦਿੱਲੀ ਲਈ ਉਡਾਣ ਭਰੀ ਸੀ। ਇਹ ਘਟਨਾ 26 ਨਵੰਬਰ 2022 ਦੀ ਹੈ।
ਇਹ ਵੀ ਪੜ੍ਹੋ- ਸ਼ਰਮਨਾਕ! ਨਸ਼ੇ 'ਚ ਧੁੱਤ ਸ਼ਖ਼ਸ ਨੇ ਏਅਰ ਇੰਡੀਆ ਦੀ ਫ਼ਲਾਈਟ 'ਚ ਮਹਿਲਾ ਯਾਤਰੀ 'ਤੇ ਕਰ ਦਿੱਤਾ ਪਿਸ਼ਾਬ
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਨੂੰ ਦਿੱਤੀ ਗਈ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਆਈ. ਪੀ. ਸੀ. ਦੀ ਧਾਰਾ 294 (ਜਨਤਕ ਸਥਾਨ 'ਤੇ ਅਸ਼ਲੀਲ ਹਰਕਤ), 354 (ਮਹਿਲਾ ਨੂੰ ਅਪਮਾਨਤ ਕਰਨ ਦੇ ਇਰਾਦੇ ਨਾਲ ਉਸ 'ਤੇ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 509 (ਸ਼ਬਦ, ਇਸ਼ਾਰੇ ਜਾਂ ਔਰਤ ਦੀ ਇੱਜ਼ਤ ਨੂੰ ਭੰਗ ਕਰਨ ਦਾ ਇਰਾਦਾ) ਅਤੇ 510 (ਸ਼ਰਾਬੀ ਵਿਅਕਤੀ ਵਲੋਂ ਜਨਤਕ ਤੌਰ 'ਤੇ ਗਲਤ ਵਤੀਰਾ) ਦੇ ਨਾਲ-ਨਾਲ ਏਅਰਕ੍ਰਾਫਟ ਨਿਯਮਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਸ਼ੀ ਯਾਤਰੀ ਦਾ ਪਤਾ ਲਗਾਉਣ ਲਈ ਕਈ ਟੀਮਾਂ ਬਣਾਈਆਂ ਹਨ ਅਤੇ ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- Air India ਦੀ ਫਲਾਈਟ 'ਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦਾ ਮਾਮਲਾ, DGCA ਨੇ ਮੰਗੀ ਰਿਪੋਰਟ
ਇਸ ਦੇ ਨਾਲ ਹੀ ਏਅਰ ਇੰਡੀਆ ਨੇ ਨਿਊਯਾਰਕ ਤੋਂ ਦਿੱਲੀ ਆਉਣ ਵਾਲੀ ਫਲਾਈਟ ਦੌਰਾਨ ਇਕ ਮਹਿਲਾ 'ਤੇ ਪਿਸ਼ਾਬ ਕਰਨ ਵਾਲੇ ਯਾਤਰੀ 'ਤੇ 30 ਦਿਨਾਂ ਲਈ ਯਾਤਰਾ ਪਾਬੰਦੀ ਲਗਾ ਦਿੱਤੀ ਹੈ। ਏਅਰਲਾਈਨ ਵਲੋਂ ਇਕ ਅੰਦਰੂਨੀ ਕਮੇਟੀ ਬਣਾ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਰੂ ਕੈਬਿਨ ਦੇ ਮੈਂਬਰਾਂ ਵਲੋਂ ਕੀ ਕਾਰਵਾਈ ਕੀਤੀ ਜਾਂ ਲਾਪ੍ਰਵਾਹੀ ਹੋਈ। ਇਸ ਤੋਂ ਇਲਾਵਾ ਹਵਾਬਾਜ਼ੀ ਰੈਗੂਲੇਟਰ DGCA ਨੇ ਕਿਹਾ ਕਿ ਉਸ ਨੇ ਪਿਛਲੇ ਸਾਲ 26 ਨਵੰਬਰ ਨੂੰ ਵਾਪਰੀ ਘਟਨਾ ਬਾਰੇ ਏਅਰਲਾਈਨ ਤੋਂ ਰਿਪੋਰਟ ਮੰਗੀ ਹੈ। DGCA ਨੇ ਕਿਹਾ ਕਿ ਇਸ ਮਾਮਲੇ 'ਚ ਲਾਪ੍ਰਵਾਹੀ ਲਈ ਦੋਸ਼ੀ ਪਾਏ ਜਾਣ ਵਾਲੇ ਏਅਰਲਾਈਨ ਦੇ ਕਰਮਚਾਰੀਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।