ਡੰਡਿਆਂ ਨਾਲ ਕੁੱਟ-ਕੁੱਟ ਮੌਤ 'ਤੇ ਘਾਟ ਉਤਾਰਿਆ ਵਿਅਕਤੀ, ਵਜ੍ਹਾ ਜਾਣ ਤੁਸੀਂ ਹੋ ਜਾਵੋਗੇ ਹੈਰਾਨ

Thursday, Aug 08, 2024 - 06:15 PM (IST)

ਡੰਡਿਆਂ ਨਾਲ ਕੁੱਟ-ਕੁੱਟ ਮੌਤ 'ਤੇ ਘਾਟ ਉਤਾਰਿਆ ਵਿਅਕਤੀ, ਵਜ੍ਹਾ ਜਾਣ ਤੁਸੀਂ ਹੋ ਜਾਵੋਗੇ ਹੈਰਾਨ

ਜੈਪੁਰ (ਭਾਸ਼ਾ) - ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਵੀਰਾਮ ਨਗਰ 'ਚ ਬੁੱਧਵਾਰ ਰਾਤ ਨੂੰ ਕਥਿਤ ਤੌਰ 'ਤੇ ਇਕ ਵਿਅਕਤੀ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਵਾਰਦਾਤ ਨਾਲ ਜ਼ਿਲ੍ਹੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਇਸ ਘਟਨਾ ਦੇ ਸਬੰਧ ਵਿੱਚ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਧੀਕ ਪੁਲਸ ਸੁਪਰਡੈਂਟ ਨਾਜ਼ਿਮ ਅਲੀ ਨੇ ਵੀਰਵਾਰ ਨੂੰ ਦੱਸਿਆ ਕਿ ਵੀਰਮ ਨਗਰ 'ਚ ਇਮਾਮ ਖਾਨ (45) ਦੇ ਆਪਣੇ ਗੁਆਂਢ ਦੀ ਇਕ ਔਰਤ ਨਾਲ ਨਾਜਾਇਜ਼ ਸਬੰਧ ਸਨ। ਬੁੱਧਵਾਰ ਦੇਰ ਰਾਤ ਉਹ ਉਸ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਉਹਨਾਂ ਨੇ ਦੱਸਿਆ ਕਿ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੋਵਾਂ ਨੂੰ ਇੱਕਠੇ ਦੇਖ ਲਿਆ ਅਤੇ ਨੌਜਵਾਨ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। 

ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ

ਵਿਅਕਤੀ ਦੀ ਜ਼ਿਆਦਾ ਕੁੱਟਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਅਲੀ ਨੇ ਦੱਸਿਆ ਕਿ ਇਮਾਮ ਦੇ ਭਰਾ ਨੇ ਇਸ ਸਬੰਧ 'ਚ 10 ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ, ਜਿਸ ਤੋਂ ਬਾਅਦ ਪੰਜ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਮੁਖੀ ਦਿਨੇਸ਼ ਲਖਾਵਤ ਨੇ ਦੱਸਿਆ ਕਿ ਸਬੰਧਤ ਔਰਤ ਦੇ ਪਤੀ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਲਖਾਵਤ ਅਨੁਸਾਰ ਦੋ ਬੱਚਿਆਂ ਦਾ ਪਿਤਾ ਇਮਾਮ ਟਰੱਕ ਡਰਾਈਵਰ ਸੀ। ਦੂਜੇ ਪਾਸੇ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News