ਦੁਕਾਨ ''ਤੇ ਕੰਮ ਕਰਨ ਵਾਲੇ ਵਿਅਕਤੀ ਨੇ ਕੀਤਾ ਵਪਾਰੀ ਦਾ ਕਤਲ, ਪਤਨੀ ਨੂੰ ਕੀਤਾ ਜ਼ਖਮੀ
Tuesday, Apr 02, 2024 - 02:50 AM (IST)

ਨੈਸ਼ਨਲ ਡੈਸਕ — ਆਗਰਾ 'ਚ ਇਕ ਵਪਾਰੀ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਵਿਅਕਤੀ ਨੇ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕਰ ਕੇ ਉਸ ਦੀ ਪਤਨੀ ਨੂੰ ਜ਼ਖਮੀ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੁਕਾਨ 'ਤੇ ਕੰਮ ਕਰਨ ਵਾਲੇ ਵਿਅਕਤੀ ਦੇ ਸਾਥੀਆਂ ਨੇ ਵਪਾਰੀ ਦੀ ਦੁਕਾਨ 'ਤੇ ਲੁੱਟ ਵੀ ਕੀਤੀ।
ਪੁਲਸ ਦੇ ਡਿਪਟੀ ਕਮਿਸ਼ਨਰ (ਸਿਟੀ) ਸੂਰਜ ਕੁਮਾਰ ਰਾਏ ਨੇ ਦੱਸਿਆ ਕਿ ਇਹ ਘਟਨਾ ਹਰੀਪਰਵਤ ਥਾਣਾ ਖੇਤਰ ਦੀ ਵਿਜੇ ਨਗਰ ਕਾਲੋਨੀ ਵਿੱਚ ਵਪਾਰੀ ਦਿਲੀਪ ਗੁਪਤਾ ਦੇ ਘਰ ਵਾਪਰੀ। ਉਨ੍ਹਾਂ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਸ਼ਿਕਾਇਤ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮ ਦਾ ਗਠਨ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e