ਬਾਬਰ ਦੇ ਨਾਂ ’ਤੇ ਮਸਜਿਦ ਦੀ ਉਸਾਰੀ ਵਿਰੁੱਧ ਪਟੀਸ਼ਨ ਰੱਦ
Saturday, Feb 21, 2026 - 12:11 AM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਇਕ ਜਨਹਿੱਤ ਪਟੀਸ਼ਨ ਰੱਦ ਕਰ ਦਿੱਤੀ ਜਿਸ ’ਚ ਅਧਿਕਾਰੀਆਂ ਨੂੰ ਭਾਰਤ ’ਚ ਕਿਤੇ ਵੀ ਬਾਬਰ ਜਾਂ ਬਾਬਰੀ ਮਸਜਿਦ ਦੇ ਨਾਂ ’ਤੇ ਕਿਸੇ ਵੀ ਮਸਜਿਦ ਦੀ ਉਸਾਰੀ ਜਾਂ ਨਾਮਕਰਨ ਨੂੰ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।
ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦੇ ਡਵੀਜ਼ਨ ਬੈਂਚ ਨੇ ਮਾਮਲੇ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਵਿਧਾਇਕ ਹੁਮਾਯੂੰ ਕਬੀਰ ਵੱਲੋਂ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲੇ ’ਚ ਬਾਬਰੀ ਮਸਜਿਦ ਦੀ ਪ੍ਰਤੀਕ੍ਰਿਤੀ ਬਣਾਉਣ ਦੇ ਐਲਾਨ ਦਾ ਹਵਾਲਾ ਦਿੱਤਾ।
ਪਟੀਸ਼ਨਕਰਤਾ ਨੇ ਬਾਬਰ ਨੂੰ ‘ਹਮਲਾਵਰ’ ਕਿਹਾ ਤੇ ਦਲੀਲ ਦਿੱਤੀ ਕਿ ਉਸ ਦੇ ਨਾਂ ’ਤੇ ਕੋਈ ਵੀ ਮਸਜਿਦ ਨਹੀਂ ਬਣਾਈ ਜਾਣੀ ਚਾਹੀਦੀ। ਸੁਪਰੀਮ ਕੋਰਟ ਨੇ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ। ਬਾਅਦ ’ਚ ਡਵੀਜ਼ਨ ਬੈਂਚ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ।
