ਪੱਛਮੀ ਬੰਗਾਲ ’ਚ ਅਧਿਕਾਰੀਆਂ ਦੇ ਤਬਾਦਲੇ ਖਿਲਾਫ ਪਟੀਸ਼ਨ ਖਾਰਿਜ
Thursday, Apr 16, 2026 - 10:44 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ’ਚ ਕੁਝ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵੀਰਵਾਰ ਨੂੰ ਖਾਰਿਜ ਕਰ ਦਿੱਤੀ। ਹਾਲਾਂਕਿ ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐੱਮ. ਪੰਚਾਲ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ ’ਚ ਚੁੱਕਿਆ ਗਿਆ ਕਾਨੂੰਨੀ ਸਵਾਲ ਬਰਕਰਾਰ ਰਹੇਗਾ।
ਬੈਂਚ ਨੇ ਕਲਕੱਤਾ ਹਾਈ ਕੋਰਟ ਦੇ 31 ਮਾਰਚ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਪਾਸ ਕੀਤਾ। ਹਾਈ ਕੋਰਟ ਨੇ ਪੱਛਮੀ ਬੰਗਾਲ ’ਚ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੋ ਪੜਾਵਾਂ ’ਚ 23 ਅਤੇ 29 ਅਪ੍ਰੈਲ ਨੂੰ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ ਚਾਰ ਮਈ ਨੂੰ ਕੀਤੀ ਜਾਵੇਗੀ।
