ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

Monday, Aug 05, 2024 - 03:19 PM (IST)

ਨੈਸ਼ਨਲ ਡੈਸਕ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕੇਜਰੀਵਾਲ ਨੂੰ ਵਿਸ਼ੇਸ਼ ਜੱਜ ਕੋਲ ਪਹੁੰਚ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਅਤੇ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਨੇ ਦੋਵਾਂ ਏਜੰਸੀਆਂ ਦੀਆਂ ਗ੍ਰਿਫ਼ਤਾਰੀਆਂ ਦੀ ਕਾਨੂੰਨੀਤਾ ਨੂੰ ਚੁਣੌਤੀ ਦਿੱਤੀ ਸੀ। ਨਾਲ ਹੀ ਉਹਨਾਂ ਨੇ ਅੰਤਰਿਮ ਜ਼ਮਾਨਤ ਲਈ ਵੀ ਅਰਜ਼ੀ ਦਿੱਤੀ ਸੀ। ਹਾਈ ਕੋਰਟ ਨੇ ਅੱਜ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਹਾਈਕੋਰਟ ਨੇ 17 ਜੁਲਾਈ ਨੂੰ ਸੀਬੀਆਈ ਦੁਆਰਾ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਕੇਜਰੀਵਾਲ ਅਤੇ ਕੇਂਦਰੀ ਏਜੰਸੀ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 29 ਜੁਲਾਈ ਨੂੰ 'ਆਪ' ਨੇਤਾ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਹ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਮੁੱਖ ਮੰਤਰੀ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ 20 ਜੂਨ ਨੂੰ ਹੇਠਲੀ ਅਦਾਲਤ ਨੇ ਜ਼ਮਾਨਤ ਦਿੱਤੀ ਸੀ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News