PM ਮੋਦੀ ਅਤੇ CM ਯੋਗੀ ਨੂੰ ਪ੍ਰਾਣ ਪ੍ਰਤਿਸ਼ਠਾ 'ਚ ਸ਼ਾਮਲ ਹੋਣ ਤੋਂ ਰੋਕਣ ਲਈ ਪਟੀਸ਼ਨ ਦਾਇਰ, ਜਾਣੋ ਵਜ੍ਹਾ
Thursday, Jan 18, 2024 - 10:37 AM (IST)
ਪ੍ਰਯਾਗਰਾਜ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਇਲਾਹਾਬਾਦ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਦੋਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : 31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ
ਗਾਜ਼ੀਆਬਾਦ ਦੇ ਭੋਲਾ ਦਾਸ ਨਾਂ ਦੇ ਵਿਅਕਤੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਇਸ ਸਾਲ ਆਮ ਚੋਣਾਂ ਹੋਣ ਤੱਕ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : 5G ਯੂਜ਼ਰਜ਼ ਨੂੰ Airtel ਅਤੇ Jio ਦਾ ਵੱਡਾ ਝਟਕਾ, ਇਸ ਮਹੀਨੇ ਤੋਂ ਨਹੀਂ ਮਿਲੇਗਾ ਅਣਲਿਮਟਿਡ ਡਾਟਾ!
ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ, ਪ੍ਰਧਾਨ ਮੰਤਰੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਚਾਰਾਂ ਸ਼ੰਕਰਾਚਾਰੀਆ ਨੂੰ ਪ੍ਰਤੀਵਾਦੀ ਵਜੋਂ ਧਿਰ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਾਉਂਦੀਆਂ ਚੋਣਾਂ ਵਿੱਚ ਆਪਣੇ ਸਿਆਸੀ ਹਿੱਤਾਂ ਲਈ ਸਰਕਾਰ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੀ ਹੈ । ਉਹ ਸਨਾਤਨ ਸੱਭਿਆਚਾਰ ਨੂੰ ਤਬਾਹ ਕਰ ਰਹੀ ਹੈ।
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਧਾਰਮਿਕ ਗੁਰੂ ਸ਼ੰਕਰਾਚਾਰੀਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਅਤੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਵੀ ਪ੍ਰਧਾਨ ਮੰਤਰੀ ਦੇ ‘ਪ੍ਰਾਣ ਪ੍ਰਤਿਸ਼ਠਾ’ ਪ੍ਰੋਗਰਾਮ’'ਚ ਸ਼ਾਮਲ ਹੋਣ ਦੇ ਵਿਰੁੱਧ ਹਨ। ਇਸ ਜਨਹਿੱਤ ਪਟੀਸ਼ਨ ਦਾ ਨੋਟਿਸ ਸੂਬਾ ਸਰਕਾਰ ਦੇ ਦਫ਼ਤਰ ਵਿੱਚ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Indigo ਫਲਾਈਟ 'ਚ ਹੋਈ ਘਟਨਾ ਨੂੰ ਲੈ ਕੇ ਰੂਸੀ ਮਾਡਲ ਦਾ ਬਿਆਨ ਆਇਆ ਸਾਹਮਣੇ, ਜਾਰੀ ਕੀਤੀ Video
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8