ਦਾਜ ਤੇ ਘਰੇਲੂ ਹਿੰਸਾ ਨਾਲ ਸਬੰਧਤ ਕਾਨੂੰਨਾਂ ’ਚ ਸੁਧਾਰ ਲਈ ਸੁਪਰੀਮ ਕੋਰਟ ’ਚ ਪਟੀਸ਼ਨ
Friday, Dec 13, 2024 - 08:04 PM (IST)
ਨਵੀਂ ਦਿੱਲੀ (ਏਜੰਸੀ)- ਬੈਂਗਲੁਰੂ ’ਚ ਅਤੁਲ ਸੁਭਾਸ਼ (34) ਨਾਮੀ ਇਕ ਇੰਜੀਨੀਅਰ ਦੀ ਖੁਦਕੁਸ਼ੀ ਤੋਂ ਬਾਅਦ ਦਾਜ ਤੇ ਘਰੇਲੂ ਹਿੰਸਾ ਨਾਲ ਸਬੰਧਤ ਮੌਜੂਦਾ ਕਾਨੂੰਨਾਂ ਦੀ ਸਮੀਖਿਆ ਤੇ ਸੁਧਾਰ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ’ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ’ਚ ਦਾਜ ਅਤੇ ਘਰੇਲੂ ਹਿੰਸਾ ਨਾਲ ਜੁੜੇ ਮੌਜੂਦਾ ਕਾਨੂੰਨਾਂ ਦੀ ਸਮੀਖਿਆ ਅਤੇ ਸੁਧਾਰ ਲਈ ਮਾਹਿਰਾਂ ਦੀ ਕਮੇਟੀ ਬਣਾਉਣ ਦੀ ਬੇਨਤੀ ਕੀਤੀ ਹੈ। ਐਡਵੋਕੇਟ ਵਿਸ਼ਾਲ ਤਿਵਾਰੀ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ: 2040 ਤੱਕ ਤਪਦਿਕ ਕਾਰਨ 80 ਲੱਖ ਮੌਤਾਂ ਹੋਣ ਦਾ ਖਦਸ਼ਾ
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਅਜਿਹਾ ਕਰਨ ਨਾਲ ਬੇਕਸੂਰ ਮਰਦਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ ਤੇ ਦਾਜ ਕਾਨੂੰਨ ਦੇ ਅਸਲ ਮੰਤਵ ਨੂੰ ਹਾਸਲ ਕੀਤਾ ਜਾ ਸਕਦਾ ਹੈ। ਅਤੁਲ ਸੁਭਾਸ਼ ਨਾਂ ਦੇ ਇੰਜੀਨੀਅਰ ਨੇ 9 ਦਸੰਬਰ ਨੂੰ ਮਰਾਠਾਹੱਲੀ ਸਥਿਤ ਆਪਣੇ ਨਿਵਾਸ ’ਚ ਖੁਦਕੁਸ਼ੀ ਕਰ ਲਈ ਸੀ। ਪੁਲਸ ਨੇ ਦੱਸਿਆ ਕਿ ਸੁਭਾਸ਼ ਜੋ ਬੈਂਗਲੁਰੂ ’ਚ ਇਕ ਨਿੱਜੀ ਕੰਪਨੀ ’ਚ ਕੰਮ ਕਰਦਾ ਸੀ, ਨੇ 24 ਪੰਨਿਆਂ ਦਾ ਕਥਿਤ ਸੁਸਾਈਡ ਨੋਟ ਛੱਡਿਆ ਹੈ, ਜਿਸ ’ਚ ਉਸ ਨੇ ਦੋਸ਼ ਲਾਇਆ ਹੈ ਕਿ ਉਸ ਦੇ ਸਹੁਰਿਆਂ ਵੱਲੋਂ ਉਸ ਵਿਰੁੱਧ ਕਈ ਝੂਠੇ ਕੇਸ ਦਰਜ ਕਰਵਾਏ ਗਏ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8