CM ਆਤਿਸ਼ੀ ਵਿਰੁੱਧ ਕਾਰਵਾਈ ਦੀ ਮੰਗ ਵਾਲੀ ਪਟੀਸ਼ਨ ਖਾਰਜ
Thursday, Jan 16, 2025 - 03:18 PM (IST)

ਨਵੀਂ ਦਿੱਲੀ (ਭਾਸ਼ਾ) : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਆਪਣੇ ਸਰਕਾਰੀ ਨਿਵਾਸ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਮੁੱਖ ਮੰਤਰੀ ਆਤਿਸ਼ੀ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਸਬੰਧੀ ਇਕ ਜਨਹਿਤ ਪਟੀਸ਼ਨ ਬੁੱਧਵਾਰ ਨੂੰ ਖਾਰਜ ਕਰ ਦਿੱਤੀ। ਕਾਰਜਕਾਰੀ ਮੁੱਖ ਜੱਜ ਵਿਭੂ ਬਾਖਰੂ ਅਤੇ ਜੱਜ ਤੁਸ਼ਾਰ ਰਾਓ ਗੇਡੇਲਾ ਦੀ ਡਵੀਜ਼ਨ ਬੈਂਚ ਨੇ ਪਟੀਸ਼ਨ ’ਤੇ ਕੋਈ ਵੀ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਧਿਕਾਰੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੇ ਮਾਮਲੇ ਵਿਚ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ।
ਇਹ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਭਾਰੀ ਬਰਫ਼ਬਾਰੀ, ਸਾਹਮਣੇ ਆਇਆ ਮਨਮੋਹਕ ਨਜ਼ਾਰਾ (ਵੀਡੀਓ)
ਬੈਂਚ ਨੇ ਹੁਕਮ ਦਿੱਤਾ ਕਿ ਅਸੀਂ ਅਜਿਹਾ ਕੋਈ ਹੁਕਮ ਪਾਸ ਕਰਨਾ ਉਚਿਤ ਨਹੀਂ ਸਮਝਦੇ। ਜੇਕਰ ਕਿਸੇ ਨਿਯਮ ਦੀ ਉਲੰਘਣਾ ਹੋ ਰਹੀ ਹੈ ਤਾਂ ਸਬੰਧਤ ਅਧਿਕਾਰੀ ਲੋੜ ਅਨੁਸਾਰ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ। ਇਸ ਲਈ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8