ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ, ਦੇਸ਼ਭਰ 'ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

03/15/2024 4:22:45 AM

ਨੈਸ਼ਨਲ ਡੈਸਕ - ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਦੇਸ਼ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਇਹ ਕੀਮਤਾਂ ਕੱਲ੍ਹ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਸੀ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ

ਨਵੀਂ ਦਿੱਲੀ ਵਿੱਚ ਕੱਲ੍ਹ ਤੋਂ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲੇਗਾ। ਇਸ ਦੇ ਨਾਲ ਹੀ ਮੁੰਬਈ 'ਚ 104.21 ਰੁਪਏ, ਕੋਲਕਾਤਾ 'ਚ 10.94 ਰੁਪਏ ਅਤੇ ਚੇਨਈ 'ਚ 100.75 ਰੁਪਏ ਸਸਤਾ ਹੋ ਜਾਵੇਗਾ। ਇਸੇ ਤਰ੍ਹਾਂ ਦਿੱਲੀ 'ਚ ਡੀਜ਼ਲ 86.62 ਰੁਪਏ ਪ੍ਰਤੀ ਲੀਟਰ, ਮੁੰਬਈ 'ਚ 92.15 ਰੁਪਏ, ਕੋਲਕਾਤਾ 'ਚ 90.76 ਰੁਪਏ ਅਤੇ ਚੇਨਈ 'ਚ 92.34 ਪੈਸੇ ਪ੍ਰਤੀ ਲੀਟਰ ਸਸਤਾ ਹੋਵੇਗਾ।

ਇਹ ਵੀ ਪੜ੍ਹੋ- ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ, ਹਸਪਤਾਲ 'ਚ ਦਾਖਲ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਐਕਸ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ, “ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕਰਕੇ, ਦੇਸ਼ ਦੇ ਉੱਘੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਰੋੜਾਂ ਭਾਰਤੀਆਂ ਦੇ ਆਪਣੇ ਪਰਿਵਾਰ ਦੀ ਭਲਾਈ ਅਤੇ ਸੁੱਖ-ਸਹੂਲਤਾਂ ਹਮੇਸ਼ਾ ਉਨ੍ਹਾਂ ਦਾ ਟੀਚਾ ਹੈ।

ਤੁਹਾਨੂੰ ਦੱਸ ਦਈਏ ਕਿ ਰਾਜਸਥਾਨ ਸਰਕਾਰ ਨੇ ਵੀ ਵੱਡਾ ਫੈਸਲਾ ਲੈਂਦਿਆਂ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੋ ਫੀਸਦੀ ਘਟਾ ਦਿੱਤਾ ਹੈ। ਇਸ ਨਾਲ ਸੂਬੇ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਖਰੀਦਣ 'ਚ ਰਾਹਤ ਮਿਲੇਗੀ। ਰਾਜਸਥਾਨ ਵਿੱਚ ਹੁਣ ਪੈਟਰੋਲ 1.40 ਤੋਂ 5.30 ਰੁਪਏ ਸਸਤਾ ਹੋ ਗਿਆ ਹੈ ਅਤੇ ਡੀਜ਼ਲ 1.34 ਰੁਪਏ ਸਸਤਾ ਹੋ ਕੇ 4.85 ਰੁਪਏ ਹੋ ਗਿਆ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਘਟੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Inder Prajapati

This news is Content Editor Inder Prajapati