ਰਾਜਧਾਨੀ ਦਿੱਲੀ ''ਚ ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਤੇਲ ਦੀਆਂ ਕੀਮਤਾਂ
Thursday, Mar 21, 2019 - 11:00 AM (IST)
ਨਵੀਂ ਦਿੱਲੀ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੇ ਉਤਰਾਅ-ਚੜ੍ਹਾਅ ਦਾ ਅਸਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਵੀ ਪਿਆ ਹੈ। ਵੀਰਵਾਰ ਯਾਨੀ ਕਿ ਅੱਜ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਹਲਕਾ ਵਾਧਾ ਕੀਤਾ ਗਿਆ ਹੈ। ਦਿੱਲੀ ਨੂੰ ਛੱਡ ਕੇ ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਹੈ।
ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਅੱਜ 7 ਪੈਸੇ ਮਹਿੰਗਾ ਹੋ ਕੇ 72,71 ਰੁਪਏ ਪ੍ਰਤੀ ਲਿਟਰ ਦੀ ਕੀਮਤ 'ਤੇ ਵਿਕ ਰਿਹਾ ਹੈ। ਕੋਲਕਾਤਾ ਵਿਚ ਪੈਟਰੋਲ 74.79 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੁੰਬਈ ਵਿਚ ਪੈਟਰੋਲ 78.33 ਰੁਪਏ ਪ੍ਰਤੀ ਲਿਟਰ ਅਤੇ ਚੇਨਈ ਵਿਚ ਇਹ 75.52 ਮਿਲ ਰਿਹਾ ਹੈ।
ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ 'ਚ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 72.71 66.72
ਮੁੰਬਈ 78.33 69.89
ਕੋਲਕਾਤਾ 74.79 68.51
ਚੇਨਈ 75.52 70.50
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ 'ਚ
ਸ਼ਹਿਰ ਪੈਟਰੋਲ ਡੀਜ਼ਲ
ਜਲੰਧਰ 72.59 65.63
ਲੁਧਿਆਣਾ 73.08 66.07
ਅੰਮ੍ਰਿਤਸਰ 73.17 66.16
ਪਟਿਆਲਾ 73.04 65.97
ਚੰਡੀਗੜ੍ਹ 68.76 63.55