ਨਿਤਿਨ ਗਡਕਰੀ ਬੋਲੇ— ਸਰਕਾਰ ਪੈਟਰੋਲ-ਡੀਜ਼ਲ ਦੇ ਵਾਹਨਾਂ 'ਤੇ ਨਹੀਂ ਲਾਵੇਗੀ ਪਾਬੰਦੀ

Thursday, Sep 05, 2019 - 01:11 PM (IST)

ਨਿਤਿਨ ਗਡਕਰੀ ਬੋਲੇ— ਸਰਕਾਰ ਪੈਟਰੋਲ-ਡੀਜ਼ਲ ਦੇ ਵਾਹਨਾਂ 'ਤੇ ਨਹੀਂ ਲਾਵੇਗੀ ਪਾਬੰਦੀ

ਨਵੀਂ ਦਿੱਲੀ— ਕੇਂਦਰੀ ਸੜਕ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਪੈਟਰੋਲ-ਡੀਜ਼ਲ ਦੇ ਵਾਹਨਾਂ 'ਤੇ ਪਾਬੰਦੀ ਨਹੀਂ ਲਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਪੈਟਰੋਲ-ਡੀਜ਼ਲ ਦੇ ਵਾਹਨਾਂ ਨੂੰ ਬੰਦ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ 'ਤੇ ਚਰਚਾ ਹੋਈ ਅਤੇ ਮੰਤਰਾਲੇ ਨੂੰ ਸੁਝਾਅ ਮਿਲਿਆ ਕਿ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ ਲਾਈ ਜਾਣੀ ਚਾਹੀਦੀ ਹੈ। ਮੈਂ ਸਪੱਸ਼ਟ ਕਰਨਾ ਚਾਹਾਂਗਾ ਕਿ ਸਰਕਾਰ ਦਾ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ ਲਾਉਣ ਦਾ ਕੋਈ ਇਰਾਦਾ ਨਹੀਂ ਹੈ। ਅਸੀਂ ਅਜਿਹਾ ਕੁਝ ਨਹੀਂ ਕਰਨ ਜਾ ਰਹੇ। 

PunjabKesari
ਇਸ ਤੋਂ ਇਲਾਵਾ ਗਡਕਰੀ ਨੇ ਨਵੇਂ ਟ੍ਰੈਫਿਕ ਨਿਯਮਾਂ ਦੇ ਉਲੰਘਣ ਕਰਨ ਵਾਲਿਆਂ 'ਤੇ ਭਾਰੀ ਜੁਰਮਾਨਾ ਲਾਉਣ 'ਤੇ ਕਿਹਾ ਕਿ ਸਰਕਾਰ ਜੁਰਮਾਨੇ ਦੀ ਰਾਸ਼ੀ ਵਧਾਉਣ ਦੀ ਇੱਛਾ ਨਹੀਂ ਰੱਖਦੀ। ਅਹਿਮ ਗੱਲ ਇਹ ਹੈ ਕਿ ਅਜਿਹਾ ਸਮਾਂ ਆਉਣਾ ਚਾਹੀਦਾ ਹੈ ਕਿ ਕਿਸੇ ਨੂੰ ਜੁਰਮਾਨਾ ਨਾ ਭਰਨਾ ਪਵੇ ਅਤੇ ਸਾਰੇ ਨਿਯਮਾਂ ਦਾ ਪਾਲਣ ਕਰਨ। ਦਰਅਸਲ ਗਡਕਰੀ ਵੀਰਵਾਰ ਯਾਨੀ ਕਿ ਅੱਜ ਦਿੱਲੀ 'ਚ ਵਾਹਨ ਨਿਰਮਾਤਾ ਕੰਪਨੀਆਂ ਵਲੋਂ ਆਯੋਜਿਤ ਬੈਠਕ 'ਚ ਬੋਲ ਰਹੇ ਸਨ। 

ਦੱਸਣਯੋਗ ਹੈ ਕਿ 1 ਸਤੰਬਰ ਤੋਂ ਲਾਗੂ ਹੋਏ ਨਵੇਂ ਮੋਟਰ ਵ੍ਹੀਕਲ ਐਕਟ ਵਿਚ ਟ੍ਰੈਫਿਕ ਨਿਯਮਾਂ ਦੇ ਉਲੰਘਣ 'ਤੇ ਜੁਰਮਾਨੇ ਦੀ ਰਾਸ਼ੀ 10 ਗੁਣਾ ਤਕ ਵਧਾ ਦਿੱਤੀ ਗਈ ਹੈ। ਕਈ ਲੋਕਾਂ ਦੇ ਚਾਲਾਨ ਕੱਟੇ ਵੀ ਗਏ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਪੈਸੇ ਦੇ ਮੁਕਾਬਲੇ ਲੋਕਾਂ ਦੀਆਂ ਜਾਨਾਂ ਕੀਮਤੀ ਹਨ। ਅਸੀਂ ਕਿਸੇ ਵੀ ਕੀਮਤ 'ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਲੋਕਾਂ ਨੂੰ ਆਪਣੀ ਜਾਨ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ। ਜੇਕਰ ਟ੍ਰੈਫਿਕ ਨਿਯਮਾਂ ਦਾ ਪਾਲਣ ਨਾ ਕਰਨ ਨਾਲ ਕੋਈ ਹਾਦਸਾ ਹੁੰਦਾ ਹੈ ਤਾਂ ਫਿਰ ਉਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਗਡਕਰੀ ਨੇ ਕਿਹਾ ਕਿ ਕਾਨੂੰਨ ਦਾ ਡਰ ਤਾਂ ਹੋਣਾ ਚਾਹੀਦਾ ਹੈ।


author

Tanu

Content Editor

Related News