ਚੇਨਈ ''ਚ ਰਾਜਭਵਨ ਦੇ ਮੁੱਖ ਗੇਟ ਦੇ ਬਾਹਰ ਸੁੱਟਿਆ ਗਿਆ ਪੈਟਰੋਲ ਬੰਬ

10/25/2023 6:25:17 PM

ਚੇਨਈ- ਤਾਮਿਲਨਾਡੂ ਦੇ ਰਾਜਭਵਨ ਦੇ ਮੁੱਖ ਗੇਟ ਦੇ ਸਾਹਮਣੇ ਬੁੱਧਵਾਰ ਨੂੰ ਇਕ ਵਿਅਕਤੀ ਨੇ ਪੈਟਰੋਲ ਬੰਬ ਸੁੱਟਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੈਟਰੋਲ ਬੰਬ ਸੁੱਟਣ ਵਾਲੇ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਤੋਂ ਇਸ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਓਧਰ ਭਾਜਪਾ ਦੀ ਪ੍ਰਦੇਸ਼ ਇਕਾਈ ਦੇ ਪ੍ਰਧਾਨ ਕੇ. ਅੰਨਾਮਲਾਈ ਨੇ ਕਿਹਾ ਕਿ ਇਹ ਘਟਨਾ ਤਾਮਿਲਨਾਡੂ ਵਿਚ ਕਾਨੂੰਨ ਵਿਵਸਥਾ ਦੀ ਅਸਲ ਸਥਿਤੀ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ਆਗਰਾ ਸਟੇਸ਼ਨ ਕੋਲ ਪਾਤਾਲਕੋਟ ਐਕਸਪ੍ਰੈੱਸ ਟਰੇਨ ਦੇ ਡੱਬੇ 'ਚ ਲੱਗੀ ਅੱਗ

ਇਕ ਰਿਪੋਰਟ ਮੁਤਾਬਕ ਦੋਸ਼ੀ ਜਦੋਂ ਰਾਜਭਵਨ ਦੇ ਮੁੱਖ ਗੇਟ ਸਾਹਮਣੇ ਪਹੁੰਚਿਆ ਤਾਂ ਉਸ ਨੇ ਇਕ ਪੈਟਰੋਲ ਬੰਬ ਕੱਢਿਆ ਅਤੇ ਉਸ ਨੂੰ ਅੱਗ ਲਾ ਦਿੱਤੀ ਅਤੇ ਮੁੱਖ ਗੇਟ 'ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਕੁਝ ਦੇਰ ਪਿੱਛਾ ਕਰਨ ਮਗਰੋਂ ਉਸ ਨੂੰ ਫੜ ਲਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਤੋਂ ਪੈਟਰੋਲ ਬੰਬ ਸੁੱਟਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬੈਂਕ ਮੈਨੇਜਰ ਕਤਲਕਾਂਡ ਦੀ ਸਨਸਨੀਖੇਜ਼ ਕਹਾਣੀ, ਪਤਨੀ ਨੇ ਪਤੀ ਨੂੰ ਦਿੱਤੀ ਲੂ-ਕੰਡੇ ਖੜ੍ਹੇ ਕਰਨ ਵਾਲੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

Tanu

This news is Content Editor Tanu