ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! ''ਟੈਕਸਾਂ'' ''ਚ ਕੀਤਾ ਬਦਲਾਅ

Friday, Oct 16, 2026 - 11:05 AM (IST)

ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! ''ਟੈਕਸਾਂ'' ''ਚ ਕੀਤਾ ਬਦਲਾਅ

ਨਵੀਂ ਦਿੱਲੀ- ਅਮਰੀਕਾ-ਇਰਾਨ ਤੇ ਰੂਸ-ਯੂਕ੍ਰੇਨ ਵਿਚਾਲੇ ਚੱਲ ਰਹੀਆਂ ਜੰਗਾਂ ਕਾਰਨ ਦੁਨੀਆ ਭਰ 'ਚ ਤੇਲ-ਗੈਸ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਕਾਰਨ ਪੈਟਰੋਲੀਅਮ ਕੰਪਨੀਆਂ ਤੇ ਇਸ ਨਾਲ ਜੁੜੀਆਂ ਇੰਡਸਟਰੀਆਂ ਮੋਟਾ ਮੁਨਾਫ਼ਾ ਕਮਾ ਰਹੀਆਂ ਹਨ। ਇਸੇ ਦੌਰਾਨ ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਏ ਉਤਾਰ-ਚੜ੍ਹਾਅ ਨੂੰ ਦੇਖਦੇ ਹੋਏ ਤੇਲ-ਗੈਸ ਦੇ ਨਿਰਯਾਤ 'ਤੇ ਵਿੰਡਫ਼ਾਲ ਟੈਕਸ ਦੀਆਂ ਦਰਾਂ 'ਚ ਸੋਧ ਕੀਤੀ ਹੈ।

ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸ਼ੁੱਕਰਵਾਰ, 16 ਅਕਤੂਬਰ ਤੋਂ ਪੈਟਰੋਲ ਦੇ ਨਿਰਯਾਤ 'ਤੇ ਐਕਸਪੋਰਟ ਡਿਊਟੀ ਵਧਾ ਦਿੱਤੀ ਗਈ ਹੈ, ਜਦਕਿ ਡੀਜ਼ਲ 'ਤੇ ਲੱਗਣ ਵਾਲੀ ਡਿਊਟੀ 'ਚ ਭਾਰੀ ਕਟੌਤੀ ਕੀਤੀ ਗਈ ਹੈ। ਪੈਟਰੋਲ ਦੇ ਨਿਰਯਾਤ 'ਤੇ ਵਿੰਡਫ਼ਾਲ ਟੈਕਸ 50 ਪੈਸੇ ਪ੍ਰਤੀ ਲੀਟਰ ਤੋਂ ਵਧਾ ਕੇ 2.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ, ਜਦਕਿ ਡੀਜ਼ਲ ਦੇ ਨਿਰਯਾਤ 'ਤੇ ਡਿਊਟੀ ਨੂੰ 16 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 8.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ ਸਾਹਿਬ ਚੁੱਕੇਗਾ 'ਜ਼ਿੰਮੇਵਾਰੀ'

ਜ਼ਿਕਰਯੋਗ ਹੈ ਕਿ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਦੇ ਆਧਾਰ 'ਤੇ ਹਰ 15 ਦਿਨਾਂ ਬਾਅਦ ਇਨ੍ਹਾਂ ਡਿਊਟੀਆਂ ਦੀ ਸਮੀਖਿਆ ਕਰਦੀ ਹੈ। ਇਹ ਟੈਕਸ ਸਰਕਾਰ ਵੱਲੋਂ ਉਦੋਂ ਲਗਾਇਆ ਜਾਂਦਾ ਹੈ, ਜਦੋਂ ਕੋਈ ਕੰਪਨੀ ਜਾਂ ਇੰਡਸਟਰੀ ਕਿਸੇ ਉਤਪਾਦ ਤੋਂ ਮੋਟਾ ਮੁਨਾਫ਼ਾ ਕਮਾਉਂਦੀ ਹੈ। ਭਾਰਤ ਸਰਕਾਰ ਨੇ ਸਭ ਤੋਂ ਪਹਿਲਾਂ ਜੁਲਾਈ 2022 ਵਿੱਚ ਰੂਸ-ਯੂਕ੍ਰੇਨ ਜੰਗ ਦੌਰਾਨ ਗਲੋਬਲ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ 'ਤੇ ਰਿਫਾਇਨਰੀਆਂ ਦੁਆਰਾ ਕਮਾਏ ਜਾ ਰਹੇ ਵਾਧੂ ਮੁਨਾਫ਼ੇ 'ਤੇ ਟੈਕਸ ਲਗਾਉਣ ਲਈ 'ਵਿੰਡਫ਼ਾਲ ਟੈਕਸ' ਲਾਗੂ ਕੀਤਾ ਸੀ। 

ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਜਦੋਂ ਮਾਰਚ 2026 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਤਿਹਾਸਕ ਉਛਾਲ ਆਇਆ ਸੀ, ਤਾਂ ਸਰਕਾਰ ਨੇ ਇਹ ਟੈਕਸ ਮੁੜ ਲਾਗੂ ਕਰ ਦਿੱਤਾ ਸੀ। ਇਸ ਤਾਜ਼ਾ ਕਟੌਤੀ ਨਾਲ ਦੇਸ਼ ਦੀਆਂ ਪ੍ਰਮੁੱਖ ਤੇਲ ਨਿਰਯਾਤਕ ਰਿਫਾਇਨਰੀਆਂ ਨੂੰ ਡੀਜ਼ਲ ਦੇ ਨਿਰਯਾਤ 'ਚ ਰਾਹਤ ਮਿਲੇਗੀ।

ਇਹ ਵੀ ਪੜ੍ਹੋ- ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ ਮਗਰੋਂ ਬਾਰਡਰ 'ਤੇ ਵਧੀ ਸਖ਼ਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News