ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ ਸੜਕਾਂ ''ਤੇ ਉਤਰੇ ''ਆਪ'' ਵਰਕਰ, ਘੇਰੀ ਮੋਦੀ ਸਰਕਾਰ
Wednesday, Jul 01, 2020 - 01:12 PM (IST)
ਨਵੀਂ ਦਿੱਲੀ— ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਨੂੰ ਘੇਰਿਆ। 'ਆਪ' ਪਾਰਟੀ ਅੱਜ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। 'ਆਪ' ਪਾਰਟੀ ਦੇ ਕਈ ਵਰਕਰਾਂ ਅਤੇ ਨੇਤਾਵਾਂ ਨੇ ਸਾਈਕਲਾਂ 'ਤੇ ਮੋਦੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਦਾ ਕੰਮ ਕੀਤਾ।
'ਆਪ' ਨੇਤਾ ਗੋਪਾਲ ਰਾਏ ਨੇ ਪ੍ਰਦਰਸ਼ਨ ਕਰਦਿਆਂ ਦੀਆਂ ਕੁਝ ਤਸਵੀਰਾਂ ਵੀ ਟਵਿੱਟਰ 'ਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਵਾਪਸ ਲੈਣ ਲਈ ਮੋਦੀ ਸਰਕਾਰ ਵਿਰੋਧ ਨਾਅਰੇ ਲਾਏ। ਗੋਪਾਲ ਰਾਏ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵੱਧਣ ਨਾਲ ਆਮ ਲੋਕਾਂ ਦੀਆਂ ਜ਼ਰੂਰਤ ਦੀਆਂ ਚੀਜ਼ਾਂ ਮਹਿੰਗੀਆਂ ਹੋਈਆਂ ਹਨ। ਮੋਦੀ ਸਰਕਾਰ ਮਾਲਾਮਾਲ 'ਤੇ ਜਨਤਾ ਬੇਹਾਲ ਹੋਈ ਹੈ।
ਦੱਸ ਦੇਈਏ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅਜਿਹਾ ਹੀ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਵੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।