J&K ਤੋਂ ਇਲਾਵਾ ਦੇਸ਼ ਦੇ ਬਾਕੀ ਸ਼ਹਿਰਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਭਾਅ

02/16/2019 10:29:13 AM

ਨਵੀਂ ਦਿੱਲੀ — ਕੱਚੇ ਤੇਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਕਾਰਨ ਸਥਾਨਕ ਬਜ਼ਾਰ ਵਿਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿਚ ਫਿਰ ਤੋਂ ਵਾਧਾ ਦਰਜ ਕੀਤਾ ਗਿਆ ਹੈ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 14 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 13 ਪੈਸੇ ਪ੍ਰਤੀ ਲਿਟਰ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਦੀ ਕੀਮਤ 70.60 ਰੁਪਏ ਅਤੇ ਡੀਜ਼ਲ ਦੀ ਕੀਮਤ 65.86 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜਿਥੇ ਦੇਸ਼ ਦੇ ਬਾਕੀ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ ਹੈ ਉਥੇ ਜੰਮੂ-ਕਸ਼ਮੀਰ ਵਿਚ ਪੈਟਰੋਲ 1.39 ਰੁਪਏ ਅਤੇ ਡੀਜ਼ਲ 1.15 ਰੁਪਏ ਸਸਤਾ ਹੋਇਆ ਹੈ। ਇਸ ਕਟੌਤੀ ਤੋਂ ਬਾਅਦ ਜੰਮੂ-ਕਸ਼ਮੀਰ 'ਚ ਪੈਟਰੋਲ 72.10 ਰੁਪਏ ਅਤੇ ਡੀਜ਼ਲ 64.66 ਰੁਪਏ ਹੋ ਗਿਆ ਹੈ।

ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਾਧੇ ਵੱਲ

ਅੰਤਰਰਾਸ਼ਟਰੀ ਬਜ਼ਾਰ ਵਿਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ ਤਿੰਨ ਮਹੀਨੇ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਇਸ ਦਾ ਅਸਰ ਘਰੇਲੂ ਬਜ਼ਾਰ 'ਤੇ ਵੀ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ  ਹੋ ਰਿਹਾ ਹੈ। ਓਪੇਕ ਅਤੇ ਉਸਦੇ ਸਹਿਯੋਗੀ ਦੇਸ਼ਾਂ ਵਲੋਂ ਤੇਲ ਉਤਪਾਦਨ ਵਿਚ ਕਟੌਤੀ ਕੀਤੇ ਜਾਣ ਕਰਕੇ ਇਸ ਦੀ ਕੀਮਤਾਂ ਵਿਚ ਹੋਰ ਵਾਧਾ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਵਿਗਿਆਪਨ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਨ ਬ੍ਰੇਂਟ ਕਰੂਡ ਦੀ ਕੀਮਤ ਸ਼ੁੱਕਰਵਾਰ ਨੂੰ ਇਸ ਸਾਲ ਦੇ ਉੱਚ ਪੱਧਰ 65.10 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਇਸ ਵਿਚ ਸਿਰਫ ਇਕ ਹਫਤੇ ਅੰਦਰ ਹੀ 1 ਫੀਸਦੀ ਦਾ ਉਛਾਲ ਆਇਆ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ  ਦੀ ਕੀਮਤ ਪ੍ਰਤੀ ਲਿਟਰ ਰੁਪਇਆ 'ਚ

ਸ਼ਹਿਰ         ਪੈਟਰੋਲ            ਡੀਜ਼ਲ

ਦਿੱਲੀ            70.60            65.86
ਮੁੰਬਈ           76.23             68.97
ਕੋਲਕਾਤਾ        72.71            67.64
ਚੇਨਈ           73.28             69.57
ਗੁਜਰਾਤ         68.06            68.83
ਹਰਿਆਣਾ       71.50            65.67
ਹਿਮਾਚਲ       69.46             63.84
J&K            72.10             64.66

ਪੰਜਾਬ ਵਿਚ ਪੈਟਰੋਲ-ਡੀਜ਼ਲ ਦੇ ਭਾਅ

ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ਵਿਚ ਪੈਟਰੋਲ 75.63 ਰੁਪਏ, ਲੁਧਿਆਣੇ ਵਿਚ 76.14 ਰੁਪਏ, ਅੰਮ੍ਰਿਸਤਰ 76.25 ਰੁਪਏ, ਪਟਿਆਲੇ ਵਿਚ 76.04 ਰੁਪਏ ਅਤੇ ਚੰਡੀਗੜ੍ਹ ਵਿਚ 66.77 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲਿਟਰ ਰੁਪਿਆ 'ਚ

ਸ਼ਹਿਰ           ਪੈਟਰੋਲ            ਡੀਜ਼ਲ

ਜਲੰਧਰ          75.63             65.81
ਲੁਧਿਆਣਾ       76.14             66.24
ਅੰਮ੍ਰਿਤਸਰ    76.25             66.35
ਪਟਿਆਲਾ       76.04             66.15
ਚੰਡੀਗੜ੍ਹ      66.77              62.73