ਘਰ ਬੈਠੇ SMS ਰਾਹੀਂ ਇੰਝ ਪਤਾ ਕਰੋ Petrol Diesel ਦੇ ਰੇਟ, ਜਾਣੋਂ ਵੱਡੇ ਸ਼ਹਿਰਾਂ ''ਚ ਕੀਮਤਾਂ
Wednesday, Jan 01, 2025 - 03:29 PM (IST)
ਵੈੱਬ ਸੈਕਸ਼ਨ : ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਬਦਲਦੀਆਂ ਹਨ। ਜਿਸ ਦੇ ਅਨੁਸਾਰ, ਕੁਝ ਥਾਵਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਦੀਆਂ ਹਨ ਅਤੇ ਕੁਝ ਥਾਵਾਂ 'ਤੇ ਇਨ੍ਹਾਂ ਦੀਆਂ ਕੀਮਤਾਂ ਵਧਦੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਰੇ ਬੈਠੇ ਕਿਵੇਂ ਪਤਾ ਕੀਤੀਆਂ ਜਾ ਸਕਦੀਆਂ ਹਨ। ਤਾਂ ਆਓ ਜਾਣਦੇ ਹਾਂ ਇਸ ਬਾਰੇ...
SMS ਰਾਹੀਂ ਜਾਣੋ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਨਾ ਚਾਹੁੰਦੇ ਹੋ ਅਤੇ ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਇਸਦੇ ਲਈ ਤੁਹਾਨੂੰ RSP ਦੇ ਨਾਲ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਜਿਸ ਤੋਂ ਬਾਅਦ ਤੁਸੀਂ ਘਰ ਬੈਠੇ ਹੀ ਮੈਸੇਜ ਰਾਹੀਂ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਪ੍ਰਾਪਤ ਕਰੋਗੇ। ਇਸ ਦੇ ਨਾਲ ਹੀ, ਜੇਕਰ ਤੁਸੀਂ BPCL ਦੇ ਗਾਹਕ ਹੋ ਤਾਂ ਤੁਸੀਂ RSP ਦੇ ਨਾਲ ਆਪਣੇ ਸ਼ਹਿਰ ਦਾ ਕੋਡ ਲਿਖ ਕੇ 9223112222 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਨਾਲ ਜੁੜੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।
ਪੈਟਰੋਲ ਅਤੇ ਡੀਜ਼ਲ ਦੀਆਂ ਇਹ ਕੀਮਤਾਂ ਰੋਜ਼ਾਨਾ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਅਜਿਹੇ 'ਚ ਜੇਕਰ ਤੁਸੀਂ ਆਪਣੀ ਕਾਰ 'ਚ ਪੈਟਰੋਲ ਜਾਂ ਡੀਜ਼ਲ ਭਰਨ ਜਾ ਰਹੇ ਹੋ ਤਾਂ ਤੁਹਾਨੂੰ ਈਂਧਨ ਦੀਆਂ ਤਾਜ਼ਾ ਕੀਮਤਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਮੌਜੂਦਾ ਕੀਮਤ ਕੀ ਹੈ।
ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ
ਚੰਡੀਗੜ੍ਹ 'ਚ ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ।
ਨੋਇਡਾ 'ਚ ਪੈਟਰੋਲ 94.66 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ ਹੈ।
ਗੁਰੂਗ੍ਰਾਮ 'ਚ ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ ਹੈ।
ਬੈਂਗਲੁਰੂ 'ਚ ਪੈਟਰੋਲ 102.86 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.94 ਰੁਪਏ ਪ੍ਰਤੀ ਲੀਟਰ ਹੈ।
ਲਖਨਊ 'ਚ ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ ਹੈ।
ਹੈਦਰਾਬਾਦ 'ਚ ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈ।
ਜੈਪੁਰ 'ਚ ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ।
ਪਟਨਾ 'ਚ ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ।