ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

Wednesday, Oct 30, 2024 - 06:32 PM (IST)

ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਨਵੀਂ ਦਿੱਲੀ : ਦੀਵਾਲੀ ਦੇ ਤਿਉਹਾਰ ਮੌਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕਰ ਦਿੱਤੀ ਗਈ ਹੈ। ਇਨ੍ਹਾਂ ਕੀਮਤਾਂ ਵਿਚ 12 ਤੋਂ 15 ਪੈਸੇ ਤੱਕ ਦੀ ਕਟੌਤੀ ਕੀਤੀ ਗਈ ਹੈ। ਅੱਜ ਜਲੰਧਰ 'ਚ ਪੈਟਰੋਲ ਦੀ ਕੀਮਤ 96.81 ਰੁਪਏ ਪ੍ਰਤੀ ਲੀਟਰ ਹੈ। ਪਿਛਲੇ 10 ਦਿਨਾਂ 'ਚ ਜਲੰਧਰ 'ਚ ਪੈਟਰੋਲ ਦੀ ਕੀਮਤ 97.05 ਰੁਪਏ ਪ੍ਰਤੀ ਲੀਟਰ ਤੋਂ ਘਟ ਕੇ 96.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜੇਕਰ ਅਸੀਂ ਪਿਛਲੇ ਮਹੀਨੇ ਦੀ ਕੀਮਤ ਦੀ ਅੱਜ ਦੀ ਕੀਮਤ ਨਾਲ ਤੁਲਨਾ ਕਰੀਏ, ਤਾਂ ਕੀਮਤ 0.24 ਫ਼ੀਸਦੀ ਤੱਕ ਘੱਟ ਗਈ ਹੈ।

ਇਹ ਵੀ ਪੜ੍ਹੋ - ਰੋਟੀ-ਜੂਸ ਤੋਂ ਬਾਅਦ ਹੁਣ ਦੁੱਧ 'ਚ 'ਥੁੱਕ', CCTV ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਪੈਟਰੋਲ 15 ਪੈਸੇ ਸਸਤਾ 94.66 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਡੀਜ਼ਲ ਵੀ 18 ਪੈਸੇ ਦੀ ਗਿਰਾਵਟ ਨਾਲ 87.76 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਗਾਜ਼ੀਆਬਾਦ ਵਿੱਚ ਪੈਟਰੋਲ 12 ਪੈਸੇ ਡਿੱਗ ਕੇ 94.53 ਰੁਪਏ ਅਤੇ ਡੀਜ਼ਲ 14 ਪੈਸੇ ਡਿੱਗ ਕੇ 87.61 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਪੈਟਰੋਲ 14 ਪੈਸੇ ਸਸਤਾ ਹੋ ਕੇ 94.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 14 ਪੈਸੇ ਸਸਤਾ ਹੋ ਕੇ 87.83 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਪੱਪੂ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ-'ਇੱਧਰ-ਉਧਰ ਕੀਤਾ ਤਾਂ...'

ਦੱਸ ਦੇਈਏ ਕਿ ਰਾਜਾਂ ਦੇ ਅੰਦਰ ਮਾਲ ਢੁਆਈ ਲਾਗਤ ਵਿੱਚ ਕਮੀ ਕਾਰਨ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਓਡੀਸ਼ਾ, ਛੱਤੀਸਗੜ੍ਹ, ਅਰੁਣਾਚਲ ਪ੍ਰਦੇਸ਼, ਉੱਤਰਾਖੰਡ, ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਉਦਾਹਰਨ ਲਈ ਓਡੀਸ਼ਾ ਦੇ ਕੁਨਾਨਪੱਲੀ, ਮਲਕਾਨਗਿਰੀ ਵਿੱਚ ਪੈਟਰੋਲ 4.69 ਰੁਪਏ ਅਤੇ ਡੀਜ਼ਲ 4.45 ਰੁਪਏ ਸਸਤਾ ਹੋ ਗਿਆ ਹੈ। ਇਸੇ ਤਰ੍ਹਾਂ ਛੱਤੀਸਗੜ੍ਹ ਦੇ ਸੁਕਮਾ ਵਿੱਚ ਪੈਟਰੋਲ 2.09 ਰੁਪਏ ਅਤੇ ਡੀਜ਼ਲ 2.02 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ 'ਚ ਇਸ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ 71.25 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈ ਹੈ। ਡਬਲਯੂਟੀਆਈ ਦੀ ਦਰ ਵੀ ਡਿੱਗ ਕੇ 67.37 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News