ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ

Friday, Nov 01, 2024 - 09:20 AM (IST)

ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ

ਬਿਜ਼ਨੈੱਸ ਡੈਸਕ: ਦੀਵਾਲੀ ਮੌਕੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਇੰਡੀਅਨ ਆਇਲ ਨੇ ਅੱਜ ਤੋਂ ਨਵੇਂ ਰੇਟ ਜਾਰੀ ਕੀਤੇ ਹਨ। ਇਸ ਮੁਤਾਬਕ ਦੇਸ਼ ਭਰ ਦੇ ਮੁੱਖ ਸ਼ਹਿਰਾਂ ਵਿਟ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - ਦੀਵਾਲੀ 'ਤੇ ਮਹਿੰਗਾਈ ਦੀ ਮਾਰ! 62 ਰੁਪਏ ਮਹਿੰਗਾ ਹੋਇਆ LPG ਸਿਲੰਡਰ

IOC ਵੱਲੋਂ ਅੱਜ ਜਾਰੀ ਨਵੇਂ ਰੇਟ ਮੁਤਾਬਕ ਦਿੱਲੀ ਵਿਚ ਪੈਟਰੋਲ ਹੁਣ 94.72 ਰੁਪਏ ਲੀਟਰ ਤੋਂ ਵੱਧ ਕੇ 94.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਥੇ ਹੀ ਡੀਜ਼ਲ ਦੀ ਕੀਮਤ ਵਿਚ 5 ਪੈਸੇ ਵੱਧ ਕੇ 87.62 ਰੁਪਏ ਤੋਂ 87.67 ਰੁਪਏ 'ਤੇ ਪਹੁੰਚ ਗਈ ਹੈ। ਮੁੰਬਈ ਵਿਚ ਇਕ ਲੀਡਰ ਪੈਟਰੋਲ ਹੁਣ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ। ਭਾਰਤ ਵਿਚ ਸਭ ਤੋਂ ਸਸਤਾ ਪੈਟਰੋਲ ਵੇਚਣ ਵਾਲੇ ਸ਼ਹਿਰ ਪੋਰਟ ਬਲੇਅਰ ਵਿਚ ਵੀ ਹੁਣ ਪੈਟਰੋਲ ਦੀ ਕੀਮਤ 82.42 ਰੁਪਏ ਤੋਂ ਵੱਧ ਕੇ 82.64 ਰੁਪਏ ਹੋ ਗਈ ਹੈ। ਇੱਥੇ ਡੀਜ਼ਲ ਦੀ ਕੀਮਤ 78.01 ਰੁਪਏ ਤੋਂ ਵੱਧ ਕੇ 78.05 ਰੁਪਏ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ -  ਪੰਜਾਬੀ ਗਾਇਕ AP ਢਿੱਲੋਂ ਘਰ ਫ਼ਾਇਰਿੰਗ ਮਾਮਲੇ 'ਚ ਨਵਾਂ ਮੋੜ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News