2 ਦਿਨ ਤੋਂ ਪੈਟਰੋਲ ਤੇ ਡੀਜ਼ਲ ਸਥਿਰ, ਜਾਣੋ ਆਪਣੇ ਸ਼ਹਿਰ ਦੇ ਭਾਅ

01/24/2019 9:55:45 AM

ਨਵੀਂ ਦਿੱਲੀ—ਬੁੱਧਵਾਰ-ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਵੀਰਵਾਰ ਭਾਵ 23 ਜਨਵਰੀ 2019 ਨੂੰ ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈ.ਓ.ਸੀ.ਐੱਲ.) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਨਹੀਂ ਕੀਤਾ। ਇਸ ਕਾਰਨ ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇਕ ਦਿਨ ਪਹਿਲਾਂ ਦੇ ਪੱਧਰ 'ਤੇ ਬਣੀਆਂ ਹੋਈਆਂ ਹਨ। 


ਪੈਟਰੋਲ ਦੀ ਕੀਮਤ 
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 71.27 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 76.90 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 73.36  ਰੁਪਏ ਪ੍ਰਤੀ ਲੀਟਰ, ਚੇਨਈ 'ਚ ਪੈਟਰੋਲ 73.99 ਰੁਪਏ ਪ੍ਰਤੀ ਲੀਟਰ, ਹਿਮਾਚਲ 'ਚ 70.22 ਅਤੇ ਹਰਿਆਣਾ 'ਚ 72.00 ਪ੍ਰਤੀ ਲੀਟਰ ਮਿਲ ਰਿਹਾ ਹੈ।


ਡੀਜ਼ਲ ਦੀ ਕੀਮਤ
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 65.90 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 69.01 ਰੁਪਏ, ਕੋਲਕਾਤਾ 'ਚ 67.68 ਰੁਪਏ ਅਤੇ ਚੇਨਈ 'ਚ 69.92 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 


ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 76.32 ਅਤੇ ਡੀਜ਼ਲ 65.85, ਲੁਧਿਆਣਾ 'ਚ 76.23 ਰੁਪਏ ਅਤੇ ਡੀਜ਼ਲ 66.27, ਅੰਮ੍ਰਿਤਸਰ 'ਚ 76.93 ਰੁਪਏ ਅਤੇ 66.27, ਪਟਿਆਲਾ 'ਚ 76.72 ਰੁਪਏ ਅਤੇ 66.19, ਚੰਡੀਗੜ੍ਹ 'ਚ 67.39 ਅਤੇ 62.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Aarti dhillon

This news is Content Editor Aarti dhillon