ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

Monday, Apr 01, 2024 - 06:42 PM (IST)

ਬਿਜ਼ਨੈੱਸ ਡੈਸਕ : ਅੱਜ ਤੋਂ ਅਪ੍ਰੈਲ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਤੇਲ ਕੰਪਨੀਆਂ ਨੇ ਅੱਜ ਯਾਨੀ 1 ਅਪ੍ਰੈਲ ਨੂੰ ਮਹਾਨਗਰਾਂ ਅਤੇ ਹੋਰ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਚੰਗੀ ਖ਼ਬਰ ਇਹ ਹੈ ਕਿ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਪਰ ਫਿਰ ਵੀ ਕੁਝ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੱਖਰੀਆਂ ਹਨ। ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਕੀ ਹਨ, ਦੇ ਬਾਰੇ ਆਓ ਜਾਣਦੇ ਹਾਂ....

ਇਹ ਵੀ ਪੜ੍ਹੋ - ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਵੱਡੀ ਰਾਹਤ, ਨਹੀਂ ਵਧੇਗਾ ਟੋਲ ਟੈਕਸ ਤੇ ਬੱਸਾਂ ਦਾ ਕਿਰਾਇਆ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ
ਦੱਸ ਦੇਈਏ ਕਿ ਅ੍ਰਪੈਲ ਮਹੀਨੇ ਦੇ ਪਹਿਲੇ ਦਿਨ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ। 

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਇਨ੍ਹਾਂ ਰਾਜਾਂ ਵਿਚ ਮਹਿੰਗਾ ਤੇ ਸਸਤਾ ਹੋਇਆ ਪੈਟਰੋਲ-ਡੀਜ਼ਲ
ਅੱਜ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਇਨ੍ਹਾਂ ਰਾਜਾਂ ਵਿੱਚ ਅਰੁਣਾਚਲ ਪ੍ਰਦੇਸ਼, ਅਸਾਮ, ਗੁਜਰਾਤ, ਹਰਿਆਣਾ, ਹਿਮਾਚਲ, ਜੰਮੂ ਅਤੇ ਕਸ਼ਮੀਰ, ਝਾਰਖੰਡ, ਮਿਜ਼ੋਰਮ, ਪੰਜਾਬ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਯੂਪੀ ਅਤੇ ਉੱਤਰਾਖੰਡ ਸ਼ਾਮਲ ਹਨ। ਕਈ ਰਾਜ ਅਜਿਹੇ ਹਨ, ਜਿਥੇ ਪੈਟਰੋਲ-ਡੀਜ਼ਲ ਸਸਤਾ ਹੋਇਆ ਹੈ। ਅੱਜ ਬਿਹਾਰ ਵਿੱਚ ਪੈਟਰੋਲ ਦੀ ਕੀਮਤ 36 ਪੈਸੇ ਘੱਟ ਕੇ 106.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 34 ਪੈਸੇ ਘੱਟ ਕੇ 93.55 ਰੁਪਏ ਪ੍ਰਤੀ ਲੀਟਰ ਹੈ। ਮਹਾਰਾਸ਼ਟਰ 'ਚ ਪੈਟਰੋਲ 1.07 ਰੁਪਏ ਘੱਟ ਕੇ 104.02 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1.03 ਰੁਪਏ ਘੱਟ ਕੇ 90.56 ਰੁਪਏ ਪ੍ਰਤੀ ਲੀਟਰ ਹੋ ਗਿਆ। ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੋਆ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਣੀਪੁਰ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ

14 ਮਾਰਚ ਨੂੰ ਘੱਟ ਹੋਈਆਂ ਸਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦੱਸ ਦੇਈਏ ਕਿ ਹਾਲ ਹੀ ਵਿੱਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ। 14 ਮਾਰਚ ਨੂੰ ਓਐੱਮਸੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2-2 ਰੁਪਏ ਦੀ ਕਟੌਤੀ ਕੀਤੀ ਸੀ ਅਤੇ ਉਸ ਤੋਂ ਬਾਅਦ ਇੱਕ ਵਾਰ ਵੀ ਕੋਈ ਸੋਧ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News