ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਦਾ ਤੰਜ਼, ਕਿਹਾ- PM ਆਪਣੀ ਵਸੂਲੀ ’ਚ ਮਸਤ
Thursday, Dec 01, 2022 - 04:22 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਪਿਛਲੇ 6 ਮਹੀਨਿਆਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਗਿਰਾਵਟ ਨੂੰ ਵੇਖਦੇ ਹੋਏ ਪੈਟਰੋਲ ਅਤੇ ਡੀਜ਼ਲ ਦੀ ਕੀਮਤ 10 ਰੁਪਏ ਪ੍ਰਤੀ ਲੀਟਰ ਘੱਟ ਸਕਦੀ ਹੈ ਪਰ ਕੇਂਦਰ ਸਰਕਾਰ ਨੇ ਇਕ ਰੁਪਇਆ ਵੀ ਘੱਟ ਨਹੀਂ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਰਤ ਦੀ ਜਨਤਾ ਮਹਿੰਗਾਈ ਤੋਂ ਪਰੇਸ਼ਾਨ ਹੈ, ਜਦਕਿ ਪ੍ਰਧਾਨ ਮੰਤਰੀ ਆਪਣੀ ਵਸੂਲੀ ’ਚ ਮਸਤ ਹਨ।
ਰਾਹੁਲ ਨੇ ਟਵੀਟ ਕੀਤਾ, ‘‘ਪਿਛਲੇ 6 ਮਹੀਨਿਆਂ ਵਿਚ ਕੱਚਾ ਤੇਲ 25 ਫ਼ੀਸਦੀ ਤੋਂ ਜ਼ਿਆਦਾ ਸਸਤਾ ਹੋ ਗਿਆ। ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 10 ਰੁਪਏ ਤੋਂ ਜ਼ਿਆਦਾ ਘਟਾਏ ਜਾ ਸਕਦੇ ਹਨ ਪਰ ਸਰਕਾਰ ਨੇ ਇਕ ਰੁਪਇਆ ਵੀ ਘੱਟ ਨਹੀਂ ਕੀਤਾ। ਭਾਰਤ ਦੀ ਜਨਤਾ ਮਹਿੰਗਾਈ ਤੋਂ ਪਰੇਸ਼ਾਨ ਹੈ, ਜਦਕਿ ਪ੍ਰਧਾਨ ਮੰਤਰੀ ਆਪਣੀ ਵਸੂਲੀ ’ਚ ਮਸਤ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿਚ ਮੌਜੂਦਾ ਸਮੇਂ ’ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ।