ਦੇਸ਼ ਵਾਸੀਆਂ ਨੂੰ ਤੋਹਫਾ ਦੇਣ ਦੀ ਤਿਆਰੀ ''ਚ ਕੇਂਦਰ ਸਰਕਾਰ, ਪੈਟਰੋਲ-ਡੀਜ਼ਲ ਦੀ ਕੀਮਤ ''ਚ ਹੋਵੇਗੀ ਵੱਡੀ ਕਟੌਤੀ!
Friday, Dec 29, 2023 - 06:00 AM (IST)
ਨੈਸ਼ਨਲ ਡੈਸਕ- ਨਵੇਂ ਸਾਲ ਮੌਕੇ ਕੇਂਦਰ ਸਰਕਾਰ ਦੇਸ਼ ਵਾਸੀਆਂ ਨੂੰ ਇਕ ਵੱਡੀ ਰਾਹਤ ਦੇ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਨਵੇਂ ਸਾਲ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਛੇਤੀ ਹੀ ਵੱਡੀ ਕਟੌਤੀ ਦੇਖਣ ਨੂੰ ਮਿਲ ਸਕਦੀ ਹੈ।
ਅਸਲ 'ਚ ਪਿਛਲੇ ਕੁਝ ਦਿਨਾਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ, ਜਿਸ ਕਾਰਨ ਹੁਣ ਇਸ ਦਾ ਫਾਇਦਾ ਆਮ ਜਨਤਾ ਨੂੰ ਮਿਲ ਸਕਦਾ ਹੈ। ਇਸ ਕਾਰਨ ਨਵੇਂ ਸਾਲ 'ਚ ਪੈਟਰੋਲ ਦੀਆਂ ਕੀਮਤਾਂ 'ਚ 6-10 ਰੁਪਏ ਤੱਕ ਦੀ ਗਿਰਾਵਟ ਆ ਸਕਦੀ ਹੈ, ਤਾਂ ਜੋ ਆਮ ਜਨਤਾ ਇਸ ਦਾ ਲਾਭ ਉਠਾ ਸਕੇ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਭਾਰਤ ਨੇ ਦਸੰਬਰ 2023 ਦੌਰਾਨ ਅੰਤਰਰਾਸ਼ਟਰੀ ਬਾਜ਼ਾਰ 'ਚੋਂ ਕਰੀਬ 77.14 ਡਾਲਰ ਪ੍ਰਤੀ ਬੈਰਲ ਦੀ ਕੀਮਤ 'ਤੇ ਕੱਚਾ ਤੇਲ ਖਰੀਦਿਆ ਹੈ, ਜੋ ਕਿ ਪਿਛਲੇ 6 ਮਹੀਨਿਆਂ ਦੌਰਾਨ ਸਭ ਤੋਂ ਸਸਤਾ ਹੈ। ਲਗਭਗ 2 ਮਹੀਨੇ ਪਹਿਲਾਂ ਇਹੀ ਕੀਮਤਾਂ 90 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਸਨ।
ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਦੀ ਹਾਲਤ ਕਾਫ਼ੀ ਮਜ਼ਬੂਤ ਹੋ ਰਹੀ ਹੈ। ਵਿੱਤੀ ਸਾਲ 2023-24 ਦੇ ਪਿਛਲੇ 6 ਮਹੀਨਿਆਂ ਦੌਰਾਨ ਇੰਡੀਅਨ ਆਇਲ, ਹਿੰਦੁਸਤਾਨ ਪੈਟਰੋਲੀਅਮ ਅਤੇ ਭਾਰਤ ਪੈਟਰੋਲੀਅਮ ਨੇ 58,198 ਕਰੋੜ ਦਾ ਸ਼ੁੱਧ ਲਾਭ ਕਮਾਇਆ ਹੈ, ਜਦਕਿ ਸਾਲ 2022-23 ਦੀ ਪਹਿਲੀ ਛਿਮਾਹੀ ਦੌਰਾਨ ਇਨ੍ਹਾਂ ਕੰਪਨੀਆਂ ਨੂੰ 3,805 ਕਰੋੜ ਦਾ ਘਾਟਾ ਪਿਆ ਸੀ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8